ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਡੇਅਰੀ ਉਦਮ ਸਿਖਲਾਈ
ਪ੍ਰੋਗਰਾਮ 23 ਸਤੰਬਰ ਤੋਂ 24 ਅਕਤੂਬਰ 2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਅੰਮਿ੍ਤਸਰ ਵਿਖੇ ਚਲਾਇਆ ਜਾਣਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀ ਪਾਸ ਹੋਣ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾਂ 5 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਉਨ੍ਹਾਂ ਕਿਹਾ ਕਿ ਮਾਹਿਰਾਂ ਵਲੋ ਪਸ਼ੂਆਂ ਦੀ ਸਾਂਭ ਸੰਭਾਲ, ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪ੍ਰਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਜਾਵੇਗਾ।
ਡਿਪਟੀ ਡਾਇਰੈਕਟਰ ਡੇਅਰੀ ਨੇ ਕਿਹਾ ਕਿ ਕੋਸਲਿੰਗ 16 ਸਤੰਬਰ ਨੂੰ ਸਵੇਰੇ 10 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮਿ੍ਤਸਰ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਸਥਿਤ ਵੇਰਕਾ ਮਿਲਕ ਪਲਾਂਟ ਹਾਜਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਰੁਪੲੈ ਅਤੇ ਅ:ਜਾਤੀ ਲਈ 4000 ਰੁਪਏ ਫੀਸ ਹੋਵੇਗੀ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ ਨੰ: 0183 2263083 ਤੇ ਸਪੰਰਕ ਕੀਤਾ ਜਾ ਸਕਦਾ ਹੈ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media