ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਅਤੇ ਪੰਜਾਬ ਖੇਡ ਵਿਭਾਗ ਵੱਲੋਂ ਜੱਲਿਆਂਵਾਲਾ ਬਾਗ ਸਾਕਾ ਦੇ 100
ਸਾਲ ਮੁਕੰਮਲ ਹੋਣ ’ਤੇ ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ ਵੱਲੋਂ 27 ਸਤੰਬਰ ਤੋਂ 3 ਅਕਤੂਬਰ 2019 ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਹਾਲ ਵਿੱਚ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ।
ਸ਼ਿਵੁਦਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਵਲੋਂ ਜਿਲ੍ਹਾ ਪ੍ਰੀਸ਼ਦ ਹਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਬਾਬਤ ਮੀਟਿੰਗ ਕੀਤੀ ਗਈ।ਉਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ 300 ਖਿਡਾਰੀ ਭਾਗ ਲੈਣਗੇ।ਢਿਲੋਂ ਨੇ ਇਹ ਵੀ ਕਿਹਾ ਖਿਡਾਰੀਆਂ ਨੁੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਉਨ੍ਹਾਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਲਿਜਾਣ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਮੀਟਿੰਗ ਵਿੱਚ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀਮਤੀ ਕੋਮਲ ਮਿੱਤਲ ਕਮਿਸ਼ਨਰ ਨਗਰ ਨਿਗਮ ਅੰਮਿ੍ਰਤਸਰ, ਅੰਕੁਰਜੀਤ ਸਿੰਘ ਆਈ.ਏ.ਐਸ (ਟ੍ਰੇਨਿੰਗ), ਸ੍ਰੀਮਤੀ ਅਮਨਦੀਪ ਕੌਰ ਸਹਾਇਕ ਕਮਿਸ਼ਨਰ ਜਨਰਲ, ਡਾ: ਰਾਕੇਸ਼ ਕੁਮਾਰ, ਵੱਸਣ ਸਿੰਘ, ਗੁਰਿੰਦਰ ਸਿੰਘ ਹੁੰਦਲ ਤੋਂ ਇਲਾਵਾ ਵੱਲ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media