ਬੱਚਿਆਂ ਦਾ ਭਵਿੱਖ ਅਧਿਆਪਕਾਂ ‘ਤੇ ਨਿਰਭਰ – ਸੋਨੀ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲਾਂ ਦੀ ਸਥਾਨਕ ਇਕਾਈ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ।ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਅੰਮ੍ਰਿਤਸਰ ਦੇ ਕਰੀਬ 100 ਤੋਂ ਜਿਆਦਾ ਨਿੱਜੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਮੌਜੂਦ ਸਨ।ਇਸ ਸਮੇਂ 10 ਪ੍ਰਿੰਸੀਪਲ ਤੇ ਅਧਿਆਪਕਾਂ ਨੂੰ ਸਿਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਦੇਣ ਲਈ ਸਨਮਾਨਿਤ ਕੀਤਾ ਗਿਆ।
ਸੋਨੀ ਨੇ ਸਮਾਗਮ ਦੀ ਸ਼ੁਰੂਆਤ ਡਾ: ਸਰਵਪੱਲੀ ਰਾਧਾ ਕ੍ਰਿਸ਼ਨ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਕੀਤੀ।ਸੋਨੀ ਨੇ ਕਿਹਾ ਕਿ ਬੱਚਿਆਂ ਦਾ ਭਵਿੱਖ ਅਧਿਆਪਕਾਂ ਤੇ ਨਿਰਭਰ ਕਰਦਾ ਹੈ ਇਸ ਲਈ ਅਧਿਆਪਕਾਂ ਨੂੰ ਆਪਣੇ ਕਿੱਤੇ ਨਾਲ ਨਿਆ ਕਰਦੇ ਹੋਏ ਵਿਦਿਆਰਥੀਆਂ ਨੂੰ ਵਧੀਆ ਸਿਖਿਆ ਪ੍ਰਦਾਨ ਕਰਨੀ ਚਾਹੀਦੀ ਹੈ।ਸੋਨੀ ਨੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਅਤੇ ਸਿਖਿਆ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਹਾ ਕਿ ਅਧਿਆਪਕਾਂ ਨੂੰ ਵੀ ਆਪਣੀ ਡਿਊਟੀ ਆਪਣਾ ਜਿੰਮੇਵਾਰੀ ਸਮਝ ਕੇ ਬੱਚਿਆਂ ਨੂੰ ਸਿਖਿਆ ਪ੍ਰਦਾਨ ਕਰਨੀ ਚਾਹੀਦੀ ਹੈ।
ਰਾਸਾ ਦੇ ਜਨਰਲ ਸਕੱਤਰ ਕੁਲਵੰਤ ਰਾਏ ਸ਼ਰਮਾ, ਰਾਸਾ ਪੰਜਾਬ ਦੇ ਗੁਰਦੀਪ ਰੰਧਾਵਾ, ਦਿਨੇਸ਼ ਕਪੂਰ, ਸੁਸ਼ੀਲ ਅਗਰਵਾਲ, ਰਵੀ ਸ਼ਰਮਾ, ਰਵੀ ਪਠਾਨੀਆ, ਅੰਮ੍ਰਿਤਸਰ ਰਾਸਾ ਕਾਰਜਕਾਰੀ ਜਿਲ੍ਹਾ ਪ੍ਰਧਾਨ ਸੁਜੀਤ ਸ਼ਰਮਾ ਤੇ ਮੈਂਬਰ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …