Friday, June 13, 2025
Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਸ਼ਬਦ ਸੰਧਿਆ` ਵਿਸ਼ੇ `ਤੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ PUNJ0709201905ਸਭਿਆਚਾਰਕ ਵਿਭਾਗ ਵੱਲੋਂ ਤਿਆਰ ਕੀਤੇ ਪੋ੍ਰਗਰਾਮਾਂ ਦੇ ਕੈਲੰਡਰ ਅਨੁਸਾਰ ਸੰਗੀਤ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ “ਸ਼ਬਦ ਸੰਧਿਆ” ਇਕ ਵਿਸ਼ੇਸ਼ ਪ੍ਰੋਗਰਾਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਖੇ ਆਯੋਜਿਤ ਕਰਵਾਇਆ ਗਿਆ ।
                 ਇਸ ਪ੍ਰੋਗਰਾਮ ਵਿਚ ਸੰਗੀਤ ਵਿਭਾਗ ਦੇ ਡਾ. ਰਾਜੇਸ਼ ਸ਼ਰਮਾ ਅਤੇ ਵਿਭਾਗੀ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਉਤੇ ਆਧਾਰਿਤ ਗੁਰਬਾਣੀ ਦੇ ਨਿਰਧਾਰਿਤ ਰਾਗਾਂ ਵਿੱਚ ਸ਼ਬਦਾਂ ਦਾ ਗਾਇਨ ਕੀਤਾ ਗਿਆ, ਤਬਲਾ ਵਾਧਨ ਦੀ ਸੰਗੀਤ ਵਿਭਾਗ ਦੇ ਡਾ. ਮੁਰਲੀ ਮਨੋਹਰ ਵਲੋ ਕੀਤੀ ਗਈ।ਇਹ ਪ੍ਰੋਗਰਾਮ ਡਾ. ਅਮਰਜੀਤ ਸਿੰਘ ਡਾਇਰੈਕਟਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …

Leave a Reply