ਸੰਗਰੂਰ / ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਿਆਮ ਥੋਰੀ ਨੇ ਕਲਰ ਟੀ`ਵੀ ਚੈਨਲ ’ਤੇ ਦਿਖਾਏ ਜਾਂਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਜਿਲ੍ਹਾ ਸੰਗਰੂਰ ਵਿੱਚ ਤੁਰੰਤ ਪ੍ਰਭਾਵ ਨਾਲ ਇੱਕ ਮਹੀਨੇ ਲਈ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ।
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਕੇਬਲ ਟੈਲੀਵਿਜ਼ਨ ਨੈਟਵਰਕ (ਰੈਗੂਲੇਸ਼ਨ) ਐਕਟ 1995 ਦੇ ਸੈਕਸ਼ਨ 19 ਤਹਿਤ ਜਾਰੀ ਹੁਕਮ ਅਨੁਸਾਰ ਉਕਤ ਲੜੀਵਾਰ ਦੇ ਪ੍ਰਸਾਰਿਤ ਹੋਣ ਨਾਲ ਕੁੱਝ ਫਿਰਕਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਬਾਰੇ ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਵਲੋਂ ਜ਼ਬਰਦਸਤ ਰੋਸ ਪ੍ਰਗਟਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਟੀ.ਵੀ ਸੀਰੀਅਲ ਦੇ ਜਾਰੀ ਰਹਿਣ ਨਾਲ ਜ਼ਿਲ੍ਹੇ ’ਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਹੈ ਜਿਸ ਕਾਰਨ ਉਕਤ ਸੀਰੀਅਲ ਦੇ ਪ੍ਰਸਾਰਣ ’ਤੇ ਇੱਕ ਮਹੀਨੇ ਲਈ ਰੋਕ ਲਾਈ ਜਾਂਦੀ ਹੈ।ਜਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਕੇਬਲ ਅਪਰੇਟਰਾਂ ਨੂੰ ਇਸ ਲੜੀਵਾਰ ਦੇ ਪ੍ਰਸਾਰਣ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …