Wednesday, August 26, 2026

ਅਗਲੇ 3 ਮਹੀਨਿਆਂ ਦੌਰਾਨ ਸਿੱਖਿਆ ਖੇਤਰ `ਚ ਲਿਆਂਦੀ ਜਾਵੇਗੀ ਵੱਡੀ ਤਬਦੀਲੀ – ਵਿਜੈ ਇੰਦਰ ਸਿੰਗਲਾ

ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹੇ ਦੇ 219 ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਕੂਲ ਮੁਖੀਆਂ ਦਾ ਸਨਮਾਨ
ਸੰਗਰੂਰ / ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਖੁਸ਼ਗਵਾਰ ਮਾਹੌਲ `ਚ ਜ਼ਿਲ੍ਹਾ PUNJ0709201921ਸੰਗਰੂਰ ਦੇ 219 ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ, ਇੰਚਾਰਜਾਂ, ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ। ਬੀਤੇ ਅਕਾਦਮਿਕ ਵਰ੍ਹੇ ਦੌਰਾਨ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਪ੍ਰੀਖਿਆਵਾਂ `ਚ 100 ਫੀਸਦੀ ਨਤੀਜੇ ਹਾਸਲ ਕਰਨ ਵਾਲੇ ਸਕੂਲਾਂ ਦੇ ਇਨ੍ਹਾਂ ਮਿਹਨਤੀ ਅਧਿਆਪਕਾਂ ਅਤੇ ਸਰਕਾਰੀ ਸਕੂਲਾਂ ਨੂੰ ਆਪਣੀ ਅਗਾਂਹਵਧੂ ਸੋਚ ਸਦਕਾ ਸਮਾਰਟ ਸਕੂਲ ਵਜੋਂ ਵਿਕਸਤ ਕਰਨ ਵਾਲੇ ਸਕੂਲ ਮੁਖੀਆਂ ਤੇ ਪ੍ਰਿੰਸੀਪਲਾਂ ਨੂੰ ਸਨਮਾPUNJ0709201922ਨਿਤ ਕਰਨ ਲਈ ਆਯੋਜਿਤ ਇਸ ਸਨਮਾਨ ਸਮਾਰੋਹ ਦੌਰਾਨ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
        ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਤੇ ਇਮਾਨਦਾਰ ਅਧਿਆਪਕਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ `ਚ ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਚੁਕਿਆ ਜਾਵੇਗਾ ਅਤੇ ਅਧਿਆਪਕਾਂ ਦੀ ਆਨਲਾਈਨ ਤਬਾਦਲਾ ਨੀਤੀ ਨੂੰ ਪਾਰਦਰਸ਼ੀ ਅਤੇ ਇਮਾਨਦਾਰੀ ਨਾਲ ਲਾਗੂ ਕਰਨ `ਚ ਮਿਲੀ ਸਫਲਤਾ ਤੋਂ ਬਾਅਦ ਹੁਣ ਅਗਲੇ ਤਿੰਨ ਮਹੀਨਿਆਂ `ਚ ਸਿੱਖਿਆ ਖੇਤਰ `ਚ ਵੱਡੀ ਤਬਦੀਲੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹਾ ਸੰਗਰੂਰ ਦੇ ਕਰੀਬ 3300 ਹਿੰਮਤੀ ਤੇ ਅਗਾਂਹਵਧੂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਅਗਲੇ ਵਰ੍ਹੇ ਇਹ ਸਨਮਾਨ ਹਾਸਲ ਕਰਨ ਵਾਲਿਆਂ ਦੀ ਗਿਣਤੀ ਕਈ ਗੁਣਾਂ ਵੱਧ ਹੋਵੇਗੀ।
           ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ `ਚ ਨਕਲ ਨੂੰ ਰੋਕਣ `ਚ ਅਧਿਆਪਕ ਪੂਰੀ ਤਰ੍ਹਾਂ ਸਫ਼ਲ ਹੋਏ ਹਨ ਜੋ ਕਿ ਇੱਕ ਵੱਡੀ ਪ੍ਰਾਪਤੀ ਮੰਨੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਲ 2018 `ਚ ਨਕਲ ਰਹਿਤ ਪ੍ਰੀਖਿਆਵਾਂ ਦਾ ਅਸਰ ਇਹ ਹੋਇਆ ਕਿ ਸਾਲ 2019 `ਚ ਸਰਕਾਰੀ ਸਕੂਲਾਂ ਦੇ ਨਤੀਜਿਆਂ `ਚ ਵੱਡਾ ਸੁਧਾਰ ਸੰਭਵ ਹੋ ਗਿਆ।
ਸਨਮਾਨ ਸਮਾਰੋਹ ਦੌਰਾਨ ਜ਼ਿਲ੍ਹੇ ਦੇ 121 ਸਰਕਾਰੀ ਸੀਨੀਅਰ ਸੈਕੰਡਰੀ ਅਤੇ 98 ਹਾਈ ਤੇ ਪ੍ਰਾਇਮਰੀ ਸਕੂਲਾਂ ਦੇ 100 ਫੀਸਦੀ ਨਤੀਜਿਆਂ ਵਾਲੇ ਅਧਿਆਪਕਾਂ ਅਤੇ ਸੈਲਫ਼ ਮੇਡ ਸਮਾਰਟ ਸਕੂਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ।ਸਿੰਗਲਾ ਅਤੇ ਕ੍ਰਿਸ਼ਨ ਕੁਮਾਰ ਵਲੋਂ ਸਰਕਾਰੀ ਸਕੂਲ ਖਨੌਰੀ ਕਲਾਂ ਦੇ ਵਿਦਿਆਰਥੀ ਅਕਸ਼ੇ ਕੁਮਾਰ ਨੂੰ ਵੀ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ ਜਿਸ ਨੂੰ ਇੰਗਲਿਸ਼ ਦੇ ਔਖੇ ਸ਼ਬਦ ਵੀ ਮੂੰਹ ਜ਼ੁਬਾਨੀ ਯਾਦ ਸਨ।
ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਅੰਦਰ ਕਰੀਬ 3500 ਸਕੂਲਾਂ ਦਾ ਨਵੀਨੀਕਰਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜਨਵਰੀ 2020 ਤੱਕ ਸਿੱਖਿਆ ਵਿਭਾਗ ਦੀ ਨੁਹਾਰ ਵਿੱਚ ਵੱਡਾ ਸੁਧਾਰ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਸਨਮਾਨ ਸਮਾਰੋਹ ਦੌਰਾਨ ਏ.ਡੀ.ਪੀ.ਆਈ ਜਰਨੈਲ ਸਿੰਘ ਕਾਲੇਕੇ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਭਾਸ਼ ਚੰਦਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ ਅਵਿਕੇਸ਼ ਗੁਪਤਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …

Leave a Reply