ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ, ਬਿਲਾਸਪੁਰ ਤੋਂ ਅਗਲੇ ਪੜਾਅ ਰਾਏਪੁਰ (ਛੱਤੀਸਗੜ੍ਹ) ਲਈ ਰਵਾਨਾ ਹੋ ਗਿਆ।
ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦੇ ਬਿਲਾਸਪੁਰ ਪਹੁੰਚਣ ’ਤੇ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਵਜੋਂ ਫੁੱਲਾਂ ਦੀ ਵਰਖਾ ਕੀਤੀ ਅਤੇ ਆਤਸ਼ਬਾਜੀ ਚਲਾਈ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾ ਦੇ ਲੰਗਰ ਲਗਾਏ ਗਏ ਸਨ।ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ, ਬਿਲਾਸਪੁਰ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਸਿੰਘਾਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਗੁਰ-ਇਤਿਹਾਸ ਦੀ ਵਿਚਾਰ ਕਰਦਿਆਂ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਹੋ ਰਹੇ ਸਮਾਗਮਾਂ ਸਮੇਂ ਹਾਜ਼ਰੀ ਭਰਨ ਦੀ ਪ੍ਰੇਰਨਾ ਕੀਤੀ।ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਅੱਜ ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਵੀ ਹਾਜਰੀ ਭਰੀ। ਇਸ ਤੋਂ ਇਲਾਵਾ ਗੁਰਮੀਤ ਸਿੰਘ ਸੈਣੀ ਸੁਰਿੰਦਰ ਸਿੰਘ ਸਮਾਣਾ, ਪ੍ਰਧਾਨ ਅਮਰਜੀਤ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ ਗੰਭੀਰ, ਸਕੱਤਰ ਪਰਮਜੀਤ ਸਿੰਘ ਸਲੂਜਾ, ਖ਼ਜ਼ਾਨਚੀ ਜਗਮੋਹਨ ਸਿੰਘ ਅਰੋੜਾ, ਵਧੀਕ ਮੈਨੇਜਰ ਪਰਮਜੀਤ ਸਿੰਘ ਆਦਿ ਮੌਜੂਦ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media