ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਮਨਾਇਆ । ਉਨ੍ਹਾਂ ਨੇ ਮਹਾਨ ਦਾਰਸ਼ਨਿਕ ਅਤੇ ਵਿਦਵਾਨ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਂਟ ਕੀਤੀ ।ਵਿਦਿਆਰਥੀਆਂ ਨੇ ਰਾਸ਼ਟਰ ਨਿਰਮਾਣ ਵਿੱਚ ਅਧਿਆਪਕ ਦੀ ਭੂਮਿਕਾ ਬਾਰੇ ਉਨ੍ਹਾਂ ਦੇ ਵਿਚਾਰ ਪੜੇ ।ਅਧਿਆਪਕਾਂ ਲਈ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ, ਕੁੱਝ ਰੌਚਕ ਖੇਡਾਂ ਅਤੇ ਨਾਚ ਪੇਸ਼ ਕੀਤਾ ਗਿਆ । ਪ੍ਰੋਗਰਾਮ ਦਾ ਮੁੱਖ ਕੇਂਦਰ ਬਿੰਦੂ ਅਧਿਆਪਕਾਂ ਵਲੋਂ ਖੇਡੀ ਗਈ ਅੰਤਾਕਸ਼ਰੀ ਸੀ। ਸਕੂਲ ਵਲੋਂ 20 ਸਾਲ ਅਤੇ 30 ਸਾਲ ਪੂਰੇ ਕਰਨ ਵਾਲੇ 42 ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਸਹਾਇਕ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਆਪਣੇ ਸੰਦੇਸ਼ ਵਿੱਚ ਅਧਿਆਪਕਾਂ ਨੂੰ ਵਧਾਈ ਦਿੱਤੀ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਉਤੇ ਅਧਿਆਪਕਾਂ ਦਾ ਪ੍ਰਭਾਵ ਹੁੰਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਦੀ ਸਫ਼ਲਤਾ ਦੀ ਕੁੰਜੀ ਦੱਸਦੇ ਹੋਏ ਅਧਿਆਪਕਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …