Thursday, August 13, 2026

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸੁਤੰਤਰਤਾ ਸੰਗਰਾਮੀ ਗੁਰਦਿਆਲ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਸੰਗਰੂਰ/ਲੌਂਗੋਵਾਲ, 9 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਸੁਤੰਤਰਤਾ PUNJ0909201912ਸੰਗਰਾਮੀ ਸਵ. ਗੁਰਦਿਆਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ `ਚ ਰਾਜਨੀਤਕ, ਸਮਾਜਿਕ, ਧਾਰਮਿਕ ਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਵਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਪੰਜਾਬ ਸਰਕਾਰ ਤਰਫੋਂ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪਹੁੰਚ ਕੇ ਸਵ. ਗੁਰਦਿਆਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰ ਵਲੋਂ ਭਵਿਖ `ਚ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਵਿਸ਼ਵਾਸ ਦਿਵਾਇਆ।ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋ ਸਕਿਆ ਸੀ ਅਤੇ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
           ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ ਅਤੇ ਇਸ ਉਪਰੰਤ ਸ਼ਰਧਾਂਜਲੀ ਸਮਾਰੋਹ ਵਿੱਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ, ਐਸ.ਡੀ.ਐਮ ਅਵਿਕੇਸ਼ ਗੁਪਤਾ, ਨਾਇਬ ਤਹਿਸੀਲਦਾਰ ਕ੍ਰਿਸ਼ਨ ਕੁਮਾਰ ਮਿੱਤਲ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ `ਤੇ ਆਧਾਰਿਤ ਜਥੇਬੰਦੀਆਂ ਦੇ ਆਗੂਆਂ ਨੇ ਵੀ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਜੀਵਨ ਸੰਘਰਸ਼ ਬਾਰੇ ਜਾਣਕਾਰੀ ਦਿੱਤੀ।
        ਇਸ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੇ ਸਵ. ਗੁਰਦਿਆਲ ਸਿੰਘ ਦੇ ਪਰਿਵਾਰਕ ਮੈਂਬਰਾਂ ਰਾਜਵਿੰਦਰ ਸਿੰਘ, ਮਨਪ੍ਰੀਤ ਕੌਰ, ਹਰਦੀਪ ਸਿੰਘ ਤੇ ਹੋਰਾਂ ਨਾਲ ਦੁੱਖ ਸਾਂਝਾ ਕੀਤਾ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply