ਭੀਖੀ, 9 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਇਥੋਂ ਨੇੜਲੇ ਪਿੰਡ ਮੂਲਾ ਸਿੰਘ ਵਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਅਥਾਰਟੀ ਮਾਨਸਾ ਵਲੋਂ
ਸ਼੍ਰੀਮਤੀ ਮਨਦੀਪ ਪੰਨੂੰ ਜ਼ਿਲ੍ਹਾ ਜੱਜ ਤੇ ਸ਼ੈਸਨ ਜੱਜ ਮਾਨਸਾ ਦੀ ਅਗਵਾਈ ਹੇਠ ਅਮਨਦੀਪ ਸਿੰਘ ਜ਼ਿਲ੍ਹਾ ਸਕੱਤਰ ਅਤੇ ਚੀਫ ਜੁਡੀਸੀਅਲ ਜੱਜ ਦੇ ਸਹਿਯੋਗ ਸਦਕਾ ਪਿੰਡ ਨਿਵਾਸੀਆਂ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।ਇਸ ਦੌਰਾਨ ਐਡਵੋਕੇਟ ਅੰਗਰੇਜ਼ ਸਿੰਘ ਕਲੇਰ ਨੇ ਆਪਣੇ ਵਿਚਾਰਾਂ ਰਾਹੀਂ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਬੱਚਿਆਂ ਦੇ ਜ਼ੁਰਮ, ਦੀਵਾਨੀ ਕਾਨੂੰਨ, ਲੇਬਰ ਕੋਰਟ, ਜਾਇਦਾਦ ਸਬੰਧੀ ਆਦਿ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਰਘੁਵੀਰ ਸਿੰਘ ਪੀ.ਐਲ.ਵੀ ਨੇ ਪਿੰਡ ਦੇ ਲੋਕਾਂ ਨੂੰ ਉਹਨਾਂ ਦੀਆਂ ਸਮੱਸਿਆਵਾਂ ਸੁਨਣ ਤੋਂ ਬਾਅਦ ਮੁਫ਼ਤ ਸਹਾਇਤਾ ਦਿਵਾਉਣ ਦਾ ਵਾਅਦਾ ਕੀਤਾ।
ਇਸ ਮੌਕੇ ਪੱਤਰਕਾਰ ਕਰਨ ਭੀਖੀ, ਬਲਦੇਵ ਸਿੰਘ ਪੰਚ, ਜਗਦੇਵ ਸਿੰਘ ਪੰਚ, ਲਖਮਨਜੀਤ ਸਿੰਘ ਨੰਬਰਦਾਰ, ਡਾ. ਜਸਵੰਤ ਸਿੰਘ, ਸੁਖਚੈਨ ਸਿੰਘ ਕਲੇਰ, ਪਰਮਜੀਤ ਕੌਰ, ਗੁਰਨਾਮ ਕੌਰ, ਹਰਬੰਸ ਕੌਰ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media