Monday, April 6, 2026

ਮੰਤਰੀ ਮੰਡਲ ਵਲੋਂ ਨੇਹਾ ਸ਼ੋਰੀ ਦੇ ਪਰਿਵਾਰ ਨੂੰ 31 ਲੱਖ ਦੇ ਵਿਸ਼ੇਸ਼ ਵਿੱਤੀ ਲਾਭ ਮਿਲਣਗੇ

ਸੁਲਤਾਨਪੁਰ ਲੋਧੀ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ ਨੇ ਵਿਸ਼ੇਸ਼ ਕੇਸ ਵਜੋਂ ਮ੍ਰਿਤਕ ਨੇਹਾ ਸ਼ੋਰੀ ਦੇ ਕਾਨੂੰਨੀ PUNJ1009201903ਵਾਰਸਾਂ ਨੂੰ ਲਗਭਗ 31 ਲੱਖ ਰੁਪਏ ਦੇ ਵਿੱਤੀ ਲਾਭ ਦੇਣ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਨੇਹਾ ਸ਼ੋਰੀ ਜ਼ੋਨਲ ਲਾਈਸੈਂਸਿੰਗ ਅਥਾਰਟੀ ਮੋਹਾਲੀ ਵਜੋਂ ਤਾਇਨਾਤ ਸੀ, ਜਿਸ ਦੀ 29 ਮਾਰਚ 2019 ਨੂੰ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਲਿਆ ਤਾਂ ਕਿ ਮ੍ਰਿਤਕ ਅਧਿਕਾਰੀ ਦੇ ਪਰਿਵਾਰ ਨੂੰ ਦਰਪੇਸ਼ ਵਿੱਤੀ ਔਕੜਾਂ ਦੂਰ ਕੀਤੀਆਂ ਜਾ ਸਕਣ।ਮੰਤਰੀ ਮੰਡਲ ਨੇ ਇਹ ਮਹਿਸੂਸ ਕੀਤਾ ਕਿ ਨੇਹਾ ਸ਼ੋਰੀ ਨੇ ਆਪਣੀ ਡਿਊਟੀ ਨਿਧੜਕ ਹੋ ਕੇ ਸਮਰਪਿਤ ਭਾਵਨਾ ਤੇ ਮਿਹਨਤ ਨਾਲ ਨਿਭਾਈ।ਇਸ ਕਰਕੇ ਉਸ ਦੇ ਪਰਿਵਾਰ ਨੂੰ ਵਿੱਤੀ ਲਾਭ ਦੇਣ ਲਈ ਕਾਰਜ ਬਾਅਦ ਪ੍ਰਵਾਨਗੀ ਦਿੱਤੀ ਗਈ।ਇਨਾਂ ਵਿੱਤੀ ਲਾਭਾਂ ਵਿੱਚ ਐਕਸ ਗ੍ਰੇਸ਼ੀਆ ਦੇ 20 ਲੱਖ ਰੁਪਏ, ਜੀ.ਆਈ.ਐਸ ਦੀ ਬੱਚਤ ਰਾਸ਼ੀ 0.09 ਲੱਖ ਰੁਪਏ ਤੋਂ ਇਲਾਵਾ ਡੈਥ-ਕਮ-ਰਿਟਾਇਰਮੈਂਟ ਗ੍ਰੈਚਿਊਟੀ ਦੇ 6.99 ਲੱਖ ਰੁਪਏ, ਲੀਵ ਇਨਕੈਸ਼ਮੈਂਟ ਦੇ 3.28 ਲੱਖ ਰੁਪਏ ਅਤੇ ਜੀ.ਆਈ.ਐਸ ਦੇ 0.60 ਲੱਖ ਰੁਪਏ ਸ਼ਾਮਲ ਹਨ।
                  ਨੇਹਾ ਸ਼ੋਰੀ ਸਾਲ 2007 ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਡਰੱਗ ਇੰਸਪੈਕਟਰ ਚੁਣੀ ਗਈ ਸੀ।ਉਸ ਨੇ ਅਕਤੂਬਰ 2007 `ਚ ਰੋਪੜ ਜ਼ਿਲੇ ਵਿੱਚ ਡਿਊਟੀ ਜੁਆਇਨ ਕੀਤੀ ਅਤੇ ਸਾਲ 2013 ਵਿੱਚ ਵਿਭਾਗ ਨੇ ਉਸ ਨੂੰ ਜ਼ਿਲਾ ਜ਼ੋਨਲ ਲਾਇਸੈਂਸਿੰਗ ਅਥਾਰਟੀ ਦੀ ਜ਼ਿੰਮੇਵਾਰੀ ਦਿੱਤੀ।29 ਮਾਰਚ 2019 ਨੂੰ ਬਲਵਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਡਿਊਟੀ ਦੌਰਾਨ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।
 

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply