ਜ਼ਿਲ੍ਹੇ ਦੇ ਹਰ ਘਰ, ਦੁਕਾਨ ਤੇ ਦਫ਼ਤਰ ਤੋਂ ਆਰਥਿਕ ਸਰੋਤਾਂ ਬਾਰੇ ਡੈਟਾ ਇਕੱਠਾ ਕਰਨਗੇ ਕਰਮਚਾਰੀ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – 7ਵੀਂ ਆਰਥਿਕ ਗਣਨਾ ਦਾ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਰਿਹਾਇਸ਼
ਤੋਂ ਫਾਰਮ ਭਰ ਕੇ ਰਸਮੀ ਤੌਰ ਉਤੇ ਕਰ ਦਿੱਤਾ ਗਿਆ ਹੈ।ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਸਹਾਇਕ ਖੋਜ ਅਧਿਕਾਰੀ ਸ੍ਰੀਮਤੀ ਸਾਧਨਾ ਸ਼ਰਮਾ, ਨੈਸ਼ਨਲ ਸੈਂਪਲ ਸਰਵੇ ਦੇ ਅਧਿਕਾਰੀ ਅਰੁਣ ਕੁਮਾਰ ਤੋਂ ਇਲਾਵਾ ਪ੍ਰਮਾਣਿਤ ਸੁਪਰਵਾਈਜ਼ਰ ਅਤੇ ਗਿਣਤੀਕਾਰ ਮੌਜੂਦ ਸਨ।
ਢਿਲੋਂ ਨੇ ਦੱਸਿਆ ਕਿ ਆਰਥਿਕ ਗਣਨਾ ਦੌਰਾਨ ਜ਼ਿਲ੍ਹੇ ਦੇ ਹਰ ਘਰ, ਦੁਕਾਨ, ਦਫ਼ਤਰ ਅਤੇ ਅਦਾਰੇ ਵਿੱਚ ਜਾ ਕੇ ਗਿਣਤੀਕਾਰ ਵਲੋਂ ਚੱਲ ਰਹੀਆਂ ਆਰਥਿਕ ਗਤੀਵਿਧੀਆਂ ਸਬੰਧੀ ਡਾਟਾ ਇਕੱਤਰ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਹਰ ਇੱਕ ਗਿਣਤੀਕਾਰ ਨੂੰ ਅੰਕੜਾ ਤੇ ਪ੍ਰੋਗਰਾਮ ਲਾਗੂ ਕਰਨ ਮੰਤਰਾਲਾ ਭਾਰਤ ਸਰਕਾਰ ਵਲੋਂ ਰਜਿਸਟਰੇਸ਼ਨ ਸਰਟੀਫਿਕੇਟ ਤੇ ਪਛਾਣ ਪੱਤਰ ਜਾਰੀ ਕੀਤਾ ਗਿਆ ਹੈ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਮਾਣਿਤ ਗਿਣਤੀਕਾਰ ਨੂੰ ਆਪਣੀ ਸਹੀ-ਸਹੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਸਰਕਾਰ ਵਲੋਂ ਭਵਿੱਖ ਦੀਆਂ ਯੋਜਨਾਵਾਂ ਬਿਹਤਰ ਢੰਗ ਨਾਲ ਉਲੀਕੀਆਂ ਜਾ ਸਕਣ।ਉਹਨਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਆਰਥਿਕ ਗਣਨਾ ਪਹਿਲੀ ਵਾਰ ਆਨਲਾਈਨ ਢੰਗ ਨਾਲ ਮੋਬਾਈਲ ਐਪਲੀਕੇਸ਼ਨ ਰਾਹੀਂ ਕੀਤੀ ਜਾਵੇਗੀ ਤਾਂ ਜੋ ਸਰਵੇ ਨੂੰ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾ ਸਕੇ ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media