Monday, April 20, 2026

ਖ਼ਾਲਸਾ ਕਾਲਜ ਦੇ ਵਿਦਿਆਰਥੀ ਸੁਰਜੀਤ ਸਿੰਘ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਕੀਤੀ ਪਾਸ

ਚਵਿੰਡਾ ਦੇਵੀ (ਅੰਮ੍ਰਿਤਸਰ), 11 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀ ਨੇ ਯੂ. ਜੀ. ਸੀ. ਨੈਟ ਦੀ ਪ੍ਰੀਖਿਆ PUNJ1109201912ਪਾਸ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸੁਰਜੀਤ ਸਿੰਘ, ਜੋ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਦਾ ਵਿਦਿਆਰਥੀ ਹੈ, ਨੂੰ ਉਸ ਦੀ ਪ੍ਰਾਪਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
    ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸੁਰਜੀਤ ਸਿੰਘ ਨੇ ਜੂਨ-2019 ’ਚ ਹੋਈ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਉਨ੍ਹਾਂ ਕਿਹਾ ਕਿ ਉਕਤ ਵਿਦਿਆਰਥੀ ਨੇ 2015-17 ਸ਼ੈਸਨ ਦੌਰਾਨ ਰਾਜਨੀਤੀ ਸ਼ਾਸਤਰ ਵਿਭਾਗ ਤੋਂ ਐਮ.ਏ ਪਾਸ ਕੀਤੀ।ਇਸ ਮੌਕੇ ਵਿਭਾਗ ਮੁੱਖੀ ਪ੍ਰੋਫੈਸਰ ਜਸਪ੍ਰੀਤ ਕੌਰ, ਪ੍ਰੋਫੈਸਰ ਦਵਿੰਦਰ ਸਿੰਘ (ਰਜਿਸਟਰਾਰ), ਡਾ: ਗੁਰਵੇਲ ਸਿੰਘ ਮੱਲ੍ਹੀ, ਡਾ: ਹਰਬਿਲਾਸ ਸਿੰਘ ਰੰਧਾਵਾ, ਡਾ: ਦਵਿੰਦਰ ਕੌਰ, ਡਾ: ਬਲਜੀਤ ਸਿੰਘ ਅਤੇ ਪ੍ਰੋਫੈਸਰ ਸ਼ੈਲਾਰਜੀਤ ਕੌਰ ਹਾਜਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply