ਅੰਮ੍ਰਿਤਸਰ, 23 ਸਤੰਬਰ (ਗੁਰਪ੍ਰੀਤ ਸਿੰਘ) – ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮੋਢੇ ਨਾਲ ਮੋਢਾ ਜੋੜਦਿਆਂ ਸ਼੍ਰੌਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਸ੍ਰੀਨਗਰ ਵਿਖੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਵੱਡਾ ਯੋਗਦਾਨ ਪਾਇਆ ਹੈ।
ਸ਼੍ਰੌਮਣੀ ਕਮੇਟੀ ਦੇ ਮੁੱਖ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁੱਖੀਆਂ ਨੇ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਬੁੰਗਾ ਬਡਗਾਮ ਸ੍ਰੀਨਗਰ ਵਿਖੇ ਪੁੱਜ ਕੇ ਹੜ੍ਹ ਪੀੜਤਾਂ ਲਈ 11 ਲੱਖ ਰੁਪਏ ਦੀ ਰਾਹਤ ਸਮੱਗਰੀ ਅਤੇ 1 ਲੱਖ ਰੁਪਏ ਨਗਦ ਰਾਹਤ ਕਾਰਜਾਂ ਵਿੱਚ ਸਹਾਇਤਾ ਦਿੱਤੀ ਹੈ।ਇਸ ਰਾਹਤ ਵਿੱਚ ਕੰਬਲ, ਕੋਟੀਆਂ, ਲੋੜੀਂਦਾ ਘਰੇਲੂ ਸਮਾਨ ਅਤੇ ਸੁੱਕਾ ਰਾਸ਼ਨ ਆਦਿ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਬਾਬਾ ਬਲਬੀਰ ਸਿੰਘ ਨੇ ਆਪਣੇ ਸਾਥੀਆਂ ਨਾਲ ਹੜਾਂ ਤੋਂ ਪ੍ਰਭਾਵਿਤ ਵੱਖ-ਵੱਖ ਖੇਤਰਾਂ ਦਾ ਦੌਰਾ ਵੀ ਕੀਤਾ।ਉਨ੍ਹਾਂ ਨਾਲ ਬਾਬਾ ਨਾਗਰ ਸਿੰਘ ਹਰੀਆਂ ਵਾਲੇ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਬਿਜੈ ਸਿੰਘ ਮੀਤ ਸਕੱਤਰ ਸ਼੍ਰੌਮਣੀ ਕਮੇਟੀ, ਸ. ਕੁਲਦੀਪ ਸਿੰਘ ਭੋਗਲ, ਸ. ਅਵਤਾਰ ਸਿੰਘ ਹਿੱਤ, ਸ. ਜਗਜੀਤ ਸਿੰਘ ਦਰਦੀ ਆਦਿ ਸ਼ਖਸੀਅਤਾਂ ਹਾਜ਼ਰ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media