ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਪੰਜਾਬ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਤੁਰੰਤ ਇਨਸਾਫ ਦੇਣ ਲਈ ਵਚਨਬੱਧ ਹੈ।ਔਰਤਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਸਮੇਂ ਸਮੇਂ ਸਰਕਾਰ ਵਲੋਂ ਬਣਾਏ ਜਾਂਦੇ ਕਾਨੂੰਨਾਂ ਅਤੇ ਉਨ੍ਹਾਂ ਵਿੱਚ ਹੋ ਰਹੀਆਂ ਸੋਧਾਂ ਬਾਰੇ ਪੰਜਾਬ ਰਾਜ ਦੀਆਂ ਔਰਤਾਂ ਨੂੰ ਜਾਣਕਾਰੀ ਦੇਣ ਲਈ ਪੰਜਾਬ ਰਾਜ ਕਮਿਸ਼ਨ ਐਕਟ 2001 ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਵ ਸ਼ਰਮਾ ਪੁੱਤਰ ਲੇਟ ਅਰੁਣ ਸ਼ਰਮਾ ਅੰਮ੍ਰਿਤਸਰ ਨੂੰ ਉਨ੍ਹਾਂ ਦੀ ਬੇਨਤੀ `ਤੇ ਕਾਉਂਸਲਰ ਆਨਰੇਰੀ ਅਗਲੇ ਹੁਕਮਾਂ ਤੱਕ ਨਿਯੁੱਕਤ ਕੀਤਾ ਗਿਆ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media