ਲੌਂਗੋਵਾਲ, 11 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਾਕ ਸੰਮਤੀ ਸੁਨਾਮ ਦੀ ਹੋਈ ਚੋਣ ਦੌਰਾਨ ਅਕਾਲੀ ਦਲ (ਬ) ਦੀ ਸ੍ਰੀਮਤੀ ਸਰਬਜੀਤ ਕੌਰ ਨਮੋਲ ਨੂੰ ਉਪ ਚੇਅਰਮੈਨ ਚੁਣਿਆ ਗਿਆ ਹੈ।ਜਿਨ੍ਹਾਂ ਨੂੰ ਆਪਣੀ ਰਿਹਾਇਸ `ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਂਬਰ ਜਰਨਲ ਕੌਸਲ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਸਰਪੰਚ ਬਿੰਦਰਪਾਲ ਨਮੋਲ, ਅਮਰਜੀਤ ਸਿੰਘ ਬਡਰੁੱਖਾਂ, ਸੁਖਪਾਲ ਰਾਮ ਨਮੋਲ, ਸਾਬਕਾ ਸਰਪੰਚ ਨਾਜਰ ਸਿੰਘ ਦਿਆਲਗੜ੍ਹ, ਮੁਖਤਿਆਰ ਸਿੰਘ ਸਾਬਕਾ ਸਰਪੰਚ ਦਿਆਲਗੜ੍ਹ, ਅਵਤਾਰ ਸਿੰਘ ਸਾਬਕਾ ਪੰਚਾਇਤ ਮੈਂਬਰ, ਡਾ. ਕਰਮ ਸਿੰਘ ਦਿਆਲਗੜ੍ਰ, ਨੈਬ ਸਿੰਘ, ਬਲਵੀਰ ਸਿੰਘ ਨਮੋਲ ਆਦਿ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media