Saturday, August 1, 2026

ਨਜ਼ਾਇਜ਼ ਦੇਸੀ ਸ਼ਰਾਬ ਕੱਢਦੇ ਦੋ ਕਾਬੂ

PPNJ1209201911ਲੌਂਗੋਵਾਲ, 12 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਦੇ ਤਹਿਤ ਥਾਣਾ ਲੌਂਗੋਵਾਲ ਦੀ ਪੁਲਸ ਨੇ ਨਜ਼ਾਇਜ਼ ਸ਼ਰਾਬ ਕੱਢਦੇ ਪਿਓੁ-ਪੁੱਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ।ਥਾਣਾ ਲੌਂਗੋਵਾਲ ਦੇ ਮੁਖੀ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਇੱਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸਤਨਾਮ ਸਿੰਘ ਅਤੇ ਉਸ ਦਾ ਪੁੱਤਰ ਹਰਦੀਪ ਸਿੰਘ ਵਾਸੀ ਤਕੀਪੁਰ ਜੋ ਕਿ ਪਿਛਲੇ ਸਮੇਂ ਤੋਂ ਨਾਜਾਇਜ਼ ਸ਼ਰਾਬ ਕੱਢ ਕੇ ਵੇਚਦੇ ਹਨ ਅਤੇ ਹੁਣ ਵੀ ਉਹ ਪਿੰਡ ਵਿਚਲੇ ਆਪਣੇ ਘਰ ਵਿੱਚ ਨਜਾਇਜ਼ ਸ਼ਰਾਬ ਕੱਢ ਰਹੇ ਹਨ। ਇਸ `ਤੇ ਪੁਲਿਸ ਪਾਰਟੀ ਵਲੋਂ ਸਹਾਇਕ ਥਾਣੇਦਾਰ ਰਾਮ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਕਾਰਵਾਈ ਦੇ ਤਹਿਤ ਜਦੋ ਦੋਸ਼ੀਆਂ ਦੇ ਰਿਹਾਇਸ਼ੀ ਮਕਾਨ `ਤੇ ਰੇਡ ਕੀਤੀ ਤਾਂ ਉਥੋਂ ਪੁਲਸ ਨੂੰ 8 ਬੋਤਲਾਂ ਨਾਜਾਇਜ਼ ਸਰਾਬ ਅਤੇ ਪੱਚੀ ਲੀਟਰ ਲਾਹਨ (ਕੱਚੀ ਸ਼ਰਾਬ) ਸਮੇਤ ਚਾਲੂ ਭੱਠੀ ਦੇ ਕਾਬੂ ਦੋਨਾ ਨੂੰ ਕੀਤਾ ਗਿਆ।ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਦੋਸ਼ੀਆਂ ਖਿਲਾਫ ਕੇਸ ਦਰਜ਼ ਕਰਕੇ ਉਨ੍ਹਾਂ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। 

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply