Tuesday, April 21, 2026

ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਕਾਰਵਾਈ ਹੋਵੇ- ਲੌਂਗੋਵਾਲ

ਸ਼੍ਰੋਮਣੀ ਕਮੇਟੀ ਨੇ ਸਾਈਬਰ ਕਰਾਈਮ ਵਿਭਾਗ ਨੂੰ ਲਿਖਿਆ ਪੱਤਰ

Longowal4ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਧਰਮ ਦੀਆਂ ਰਵਾਇਤਾਂ ਨੂੰ ਸੱਟ ਮਾਰਨ ਦੇ ਚਲਨ ਦਾ ਸਖ਼ਤ ਨੋਟਿਸ ਲਿਆ ਹੈ।ਹਾਲ ਹੀ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਜਿਸ ਵਿਚ ਸਿੱਖ ਰਵਾਇਤਾਂ ਦੀ ਤੌਹੀਨ ਕੀਤੀ ਗਈ ਹੈ ਬਾਰੇ ਲੌਂਗੋਵਾਲ ਨੇ ਸਰਕਾਰ ਪਾਸੋਂ ਸਖ਼ਤ ਕਾਰਵਾਈ ਮੰਗੀ ਹੈ।ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਕਾਰਵਾਈ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਸਾਈਬਰ ਕਰਾਈਮ ਸੈਲ ਦੇ ਆਈ.ਜੀ ਨੂੰ ਪੱਤਰ ਵੀ ਲਿਖਿਆ ਹੈ।
    ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਫੈਲੀ ਵੀਡੀਓ ਅੰਦਰ ਗੁਰਦੁਆਰਾ ਸਾਹਿਬ ਜਿਹਾ ਮਾਹੌਲ ਸਿਰਜ ਕੇ ਸਿੱਖ ਪ੍ਰੰਪਰਾਵਾਂ ਤੇ ਮਰਯਾਦਾ ਨੂੰ ਚੁਣੌਤੀ ਦਿੱਤੀ ਗਈ ਹੈ।ਵੀਡੀਓ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲੱਗੀ ਵੀ ਨਜ਼ਰ ਆਉਂਦੀ ਅਤੇ ਸਿੱਖ ਸ਼ਹੀਦਾਂ ਦੇ ਚਿੱਤਰ ਵੀ ਹਨ। ੴ ਤੇ ਖੰਡੇ ਵੀ ਨਜ਼ਰ ਆ ਰਹੇ ਹਨ।ਮੂਰਤੀਆਂ ਦੁਆਰਾ ਸਿੱਖ ਪ੍ਰੰਪਰਾਵਾਂ ਨੂੰ ਚੁਣੌਤੀ ਦਿੱਤੀ ਗਈ ਹੈ।ਇਸ ਵੀਡੀਓ ਅੰਦਰ ਰਾਗੀ ਸਿੰਘਾਂ ਦੇ ਕੀਰਤਨ ਕਰਨ ਵਾਂਗ ਨਕਲ ਵੀ ਕੀਤੀ ਗਈ ਹੈ।
    ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖ ਕੌਮ ਨੂੰ ਚਿੜਾਉਣ ਦਾ ਕੋਝਾ ਯਤਨ ਹੈ, ਜਿਸ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਨਿੱਤ ਦਿਨ ਸਿੱਖ ਧਰਮ ਵਿਰੁੱਧ ਸੋਸ਼ਲ ਮੀਡੀਆ ’ਤੇ ਅਜਿਹੀਆਂ ਪੋਸਟਾਂ ਸਾਹਮਣੇ ਆ ਰਹੀਆਂ ਹਨ, ਪਰੰਤੂ ਸਰਕਾਰ ਦੇ ਸਾਈਬਰ ਕਰਾਈਮ ਵਿਭਾਗ ਦੀ ਕਾਰਗੁਜ਼ਾਰੀ ਨਾ-ਮਾਤਰ ਹੈ। ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਮਾਮਲਿਆਂ ’ਤੇ ਸਖ਼ਤੀ ਵਰਤਣ ਲਈ ਸਮੇਂ-ਸਮੇਂ ਸਾਈਬਰ ਕਰਾਈਮ ਵਿਭਾਗ ਨੂੰ ਲਿਖ ਚੁੱਕੀ ਹੈ, ਪਰੰਤੂ ਕੋਈ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਹਰ ਧਰਮ ਦਾ ਸਤਿਕਾਰ ਬਹਾਲ ਰੱਖਣ ਲਈ ਸਰਕਾਰਾਂ ਨੂੰ ਸ਼ਰਾਰਤੀ ਅਨਸਰਾਂ ’ਤੇ ਨਿਗ੍ਹਾ ਰੱਖਣੀ ਚਾਹੀਦੀ ਹੈ ਅਤੇ ਅਜਿਹੀ ਮਾਮਲਿਆਂ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।

 

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply