ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਹਸਪਤਾਲ ਜਿਥੇ ਕਿ ਬੈਡ ਸਮਰੱਥਾ
1200 ਤੋਂ ਵੀ ਵੱਧ ਹੈ, ਦਾ ਮੈਡੀਕਲ ਆਕਸੀਜਨ ਦਾ ਖਰਚਾ 12.76 ਲੱਖ ਰੁਪਏ ਪ੍ਰਤੀ ਮਹੀਨਾ ਨੂੰ ਪੁੱਜ ਚੁੱਕਾ ਹੈ।ਜਦਕਿ ਰਜਿੰਦਰਾ ਮੈਡੀਕਲ ਕਾਲਜ ਪਟਿਆਲਾ ਦਾ ਇਸੇ ਅਰਸੇ ਦੌਰਾਨ ਖਰਚਾ 9 ਕੁ ਲੱਖ ਰੁਪਏ ਪ੍ਰਤੀ ਮਹੀਨਾ ਹੈ। ਮੈਡੀਕਲ ਸੁਪਰਡੈਂਟ ਜੀ.ਐਸ ਕੁਲਾਰ ਨੇ ਦੱਸਿਆ ਕਿ ਹਸਪਤਾਲ ਅਮਲਾ ਮਰੀਜਾਂ ਦੀ ਸੇਵਾ ਲਈ ਹਰ ਵੇਲੇ ਤਿਆਰ ਰਹਿੰਦਾ ਹੈ ਅਤੇ ਕਿਸੇ ਵੀ ਅਣਹੋਣੀ ਦੇ ਮੌਕੇ ਉਤੇ ਇਥੋਂ ਦੇ ਸਟਾਫ ਨੇ ਦਿਨ-ਰਾਤ ਇਕ ਕਰਕੇ ਕੰਮ ਕੀਤਾ ਹੈ।ਉਨਾਂ ਕਿਹਾ ਕਿ ਕਈ ਵਿਅਕਤੀਆਂ ਵੱਲੋਂ ਜਾਣ-ਬੁੱਝ ਕੇ ਹਸਪਤਾਲ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਿਸ ਨਾਲ ਆਮ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਉਥੇ ਹਸਪਤਾਲ ਦੇ ਮਿਹਨਤੀ ਅਮਲੇ ਦਾ ਵੀ ਹੌਂਸਲਾ ਢਹਿੰਦਾ ਹੈ।ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਸਪਤਾਲ ਦੀਆਂ ਸੇਵਾਵਾਂ ਵੇਖਣ ਅਤੇ ਅਫਵਾਹਾਂ ਵਿੱਚ ਯਕੀਨ ਨਾ ਕਰਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media