Sunday, March 8, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਵੱਖ-ਵੱਖ ਮੁਕਾਬਲੇ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਲੋਗਨ, ਸ਼ਬਦ ਗਾਇਨ, ਕਵੀਸ਼ਰੀ ਅਤੇ ਧਾਰਮਿਕ ਗੀਤ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਸੀਨੀਅਰ ਵਰਗ ਅਤੇ ਜੂਨੀਅਰ ਵਰਗ ਦੀਆਂ ਟੀਮਾਂ ਬਣਾਈਆਂ ਗਈਆਂ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।
     PUNJ1309201906 ਪ੍ਰਿੰਸੀਪਲ ਮਨਦੀਪ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਅਤੇ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਨਾਨਕ ਸਾਹਿਬ ਜੀ ਦੀਆਂ ਸਿਖਿਆਵਾਂ ਤੇ ਚੱਲਣ ਦੀ ਲੋੜ ਹੈ ਜੋ ਕਿ ਅਜੋਕੇ ਸਮੇਂ ਵਿੱਚ ਵਿਅਕਤੀ ਦੇ ਜੀਵਨ ਲਈ ਬਹੁਤ ਜਰੂਰੀ ਹਨ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਾਰੀ ਲੋਕਾਈ ਦੇ ਰਾਹ ਦਸੇਰਾ ਸਨ ਅਤੇ ਉਨ੍ਹਾਂ ਨੇ ਸਾਨੂੰ ਦੁਨੀਆਂ ਵਿੱਚ ਫੈਲੇ ਝੂਠੇ ਪਾਖੰਡਾਂ ਤੋਂ ਮੁਕਤੀ ਦਿਵਾਈ।
     ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਰਚਨਾਵਾਂ ਅਤੇ ਸ਼ਬਦ ਗਾਇਨ ਵੀ ਕੀਤਾ।ਸੀਨੀਅਰ ਵਰਗ 9ਵੀ ਤੋਂ 12ਵੀਂ ਕਲਾਸ ਦੇ ਸਲੋਗਨ ਮੁਕਾਬਲੇ ਵਿੱਚ ਪਹਿਲਾ ਸਥਾਨ ਸੋਮਦੀਪ, ਦੂਜਾ ਸਥਾਨ ਪ੍ਰਿਯੰਕਾ ਅਤੇ ਤੀਜਾ ਸਥਾਨ ਜਾਨਵੀ ਨੇ ਪ੍ਰਾਪਤ ਕੀਤਾ।ਇਸੇ ਤਰ੍ਹਾਂ ਜੂਨੀਅਰ ਵਰਗ 6ਵੀਂ ਤੋਂ 8ਵੀਂ ਕਲਾਸ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਅਮੋਲਦੀਪ ਕੌਰ, ਦੂਜਾ ਗੋਪਿਕਾ, ਤੀਜਾ ਸਥਾਨ ਆਂਚਲ ਨੇ ਹਾਸਲ ਕੀਤਾ।
     ਉਨ੍ਹਾਂ ਦੱਸਿਆ ਕਿ ਧਾਰਮਿਕ ਗੀਤ ਮੁਕਾਬਲਿਆਂ ਵਿੱਚ ਸਕੂਲੀ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਸਬੰਧੀ ਸ਼ਬਦ ਗਾਇਨ ਕੀਤਾ ਗਿਆ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply