Sunday, March 8, 2026

ਅਧਿਆਪਕ ਪੋਸ਼ਣ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ – ਡਿਪਟੀ ਕਮਿਸ਼ਨਰ

ਮਾਲ ਰੋਡ ਸਕੂਲ ਵਿਖੇ ਸ਼ਹਿਰ ਦੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਦਾ ਸੈਮੀਨਾਰ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ) –    ਸਰਕਾਰ ਦੇ ‘ਪੋਸ਼ਣ ਅਭਿਆਨ’ ਤਹਿਤ ਪਹਿਲੀ ਸਤੰਬਰ ਤੋਂ 30 ਸਤੰਬਰ PUNJ1309201907ਤੱਕ ਮਨਾਏ ਜਾ ਰਹੇ ‘ਪੋਸ਼ਣ ਮਾਹ’ ਨੂੰ ਸਫਲ ਬਣਾਉਣ ਲਈ ਅਤੇ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਸੈਮੀਨਾਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਕਰਵਾਇਆ ਗਿਆ। ਜਿਸ ਵਿੱਚ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।  
     ਸਮਾਗਮ ਵਿੱਚ ਬੋਲਦਿਆਂ ਢਿਲੋਂ ਨੇ ਸਮੂਹ ਪਿ੍ਰੰਸੀਪਲਾਂ/ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਪੋਸ਼ਣ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਲਈ ਅੱਗੇ ਆਉਣ।ਢਿਲੋਂ ਨੇ ਕਿਹਾ ਕਿ ਤੁਹਾਡੇ ਸਹਿਯੋਗ ਦੇ ਨਾਲ ਹੀ ਇਸ ਅਭਿਆਨ ਨੂੰ ਸਫਲ ਬਣਾਇਆ ਜਾ ਸਕਦਾ ਹੈ।ਢਿਲੋਂ ਨੇ ਕਿਹਾ ਕਿ ਸਕੂਲਾਂ ਦੀ ਕੰਟੀਨ ਵਿੱਚ ਜੰਕ ਫੂਡ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜੰਕ ਫੂਡ ਨਾਲ ਕਈ ਬਿਮਾਰੀਆਂ ਪੈਦਾ ਹੁੰਦੀਆਂ ਹਨ ਅਤੇ ਬੱਚਿਆਂ ਨੂੰ ਸਹੀ ਆਹਾਰ ਲੈਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਪੋਸ਼ਣ ਮੁਹਿੰਮ ਤਹਿਤ ਪੂਰੇ ਜਿਲ੍ਹੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਸਵਸਥ ਆਹਾਰ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਢਿਲੋਂ ਨੇ ਦੱਸਿਆ ਕਿ ਆਰ:ਓ ਦਾ ਪਾਣੀ ਵੀ ਸਿਹਤ ਲਈ ਠੀਕ ਨਹੀਂ ਹੈ ਕਿਉਂਕਿ ਇਸ ਵਿੱਚੋਂ ਸਿਹਤ ਲਈ ਲੋੜੀਂਦੇ ਤੱਤ ਵੀ ਨਸ਼ਟ ਹੋ ਜਾਂਦੇ ਹਨ।
     ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰ ਸਾਰੇ ਵਿਅਕਤੀਆਂ ਨੂੰ ਸਹੰੁ ਵੀ ਚੁਕਾਈ ਗਈ ਕਿ ਉਹ ਲੋਕਾਂ ਨੂੰ ਸੰਤੁਲਿਤ ਆਹਾਰ ਲੈਣ ਲਈ ਪ੍ਰੇਰਿਤ ਕਰਨਗੇ।
     ਸ੍ਰੀਮਤੀ ਹਰਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫ਼ਸਰ  ਨੇ ਦੱਸਿਆ ਕਿ ਜੇਕਰ ਗਰਭਵਤੀ ਔਰਤ ਸਹੀ ਖਾਣਾ ਖਾਵੇਗੀ ਤਾਂ ਹੀ ਆਉਣ ਵਾਲੀ ਪੀੜ੍ਹੀ ਤੰਦਰੁਸਤ ਹੋਵੇਗੀ।ਉਨ੍ਹਾਂ ਨੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਸਵੇਰ ਦੀ ਪ੍ਰਾਰਥਨਾ ਸਮੇਂ ਬੱਚਿਆਂ ਨੂੰ ਖਾਣ ਤੋਂ ਪਹਿਲਾਂ ਆਪਣੇ ਹੱਥਾਂ ਦੀ ਸਫਾਈ, ਸਵੇਰ ਦੀ ਸੈਰ, ਖੁੱਲੇ ਵਿੱਚ ਸ਼ੋਚ ਨਾ ਜਾਣ, ਬਾਜਾਰੀ ਵਸਤੂਆਂ ਤੋਂ ਪ੍ਰਹੇਜ ਅਤੇ ਸਿਹਤ ਲਈ ਲਾਹੇਵੰਦ ਆਹਾਰ ਲੈਣ ਸਬੰਧੀ ਪ੍ਰੇਰਿਤ ਕਰਨ।
     ਉਨ੍ਹਾਂ ਕਿਹਾ ਕਿ ‘ਪੋਸ਼ਣ ਮਾਹ’ ਨੂੰ ਸਫਲ ਬਣਾਉਣ ਲਈ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਤੋਂ ਇਲਾਵਾ ਹੁਨਰ ਵਿਕਾਸ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸ਼ਹਿਰੀ ਮਾਮਲੇ, ਖੇਡ ਤੇ ਯੁਵਕ ਸੇਵਾਵਾਂ, ਸਿੱਖਿਆ ਵਿਭਾਗ, ਖੇਤੀਬਾੜੀ, ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਤੇ ਲੋਕ ਸੰਪਰਕ ਵਿਭਾਗ ਦੀ ਅਹਿਮ ਭੂਮਿਕਾ ਹੈ ਤੇ ਇਹ ਸਾਰੇ ਵਿਭਾਗ ਇਕ-ਦੂਜੇ ਨੂੰ ਸਹਿਯੋਗ ਦੇ ਕੇ ਵੱਧ ਤੋਂ ਵੱਧ ਸੈਮੀਨਾਰਾਂ, ਕੈਂਪਾਂ, ਨੁੱਕੜ ਨਾਟਕਾਂ ਤੇ ਹੋਰ ਗਤੀਵਿਧੀਆਂ ਰਾਹੀਂ ਗਰਭਵਤੀ ਔਰਤਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਛੋਟੇ ਬੱਚਿਆਂ ਦੀਆਂ ਮਾਵਾਂ ਨੂੰ ਸੰਤੁਲਿਤ ਭੋਜਨ ਬਾਰੇ ਜਾਗਰੂਕ ਕਰਨ ਤਾਂ ਜਨਮ ਲੈਣ ਵਾਲੇ ਬੱਚੇ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਦਰੁਸਤ ਹੋਣ।  
     ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਪੋਸ਼ਣ ਅਭਿਆਨ ਸਬੰਧੀ ਸਲੋਗਨ, ਭਾਸ਼ਣ ਆਦਿ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਉਪ ਜਿਲ੍ਹਾ ਸਿਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ, ਪਿ੍ਰੰਸੀਪਲ ਮੈਡਮ ਮਨਦੀਪ ਕੋਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਹਾਜਰ ਸਨ।  
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply