Tuesday, November 24, 2026

ਡੇਅਰੀ ਉਦਮ ਸਿਖਲਾਈ ਲਈ ਕੋਸਲਿੰਗ 16 ਸਤੰਬਰ ਨੂੰ – ਡਿਪਟੀ ਡਾਇਰੈਕਟਰ ਡੇਅਰੀ

PUNJ1409201905ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 23 ਤੋਂ 24 ਅਕਤੂਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਚਲਾਇਆ ਜਾਣਾ ਹੈ।
ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾ ਘੱਟੋ-ਘੱਟ 5 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਉਨਾਂ ਕਿਹਾ ਕਿ  ਕੋਸਲਿੰਗ 16 ਸਤੰਬਰ ਨੂੰ ਸਵੇਰੇ 10.00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।ਚਾਹਵਾਨ ਉਮੀਦਵਾਰ 16 ਸਤੰਬਰ ਤੋ ਪਹਿਲਾਂ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਤੋਂ ਪ੍ਰਾਸਪੈਕਟ (ਫਾਰਮ) ਹਾਸਲ ਕਰ ਸਕਦੇ ਹਨ।
ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਰੁਪਏ ਅਤੇ ਅ.ਜਾਤੀ ਲਈ 4000 ਰੁਪਏ ਫੀਸ ਹੋਵੇਗੀ।ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ ਨੰ: 0183 2263083 `ਤੇ ਸਪੰਰਕ ਕੀਤਾ ਜਾ ਸਕਦਾ ਹੈ।  
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply