ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਹਿਮਦਗੜ੍ਹ ਵਿਖੇ ਆਯੋਜਿਤ ਮੈਗਾ ਰੋਜ਼ਗਾਰ ਮੇਲੇ ਦੌਰਾਨ ਲੋੜਵੰਦਾਂ ਨੇ
ਭਾਰੀ ਉਤਸ਼ਾਹ ਦਿਖਾਇਆ ਅਤੇ ਵੱਖ-ਵੱਖ ਕੰਪਨੀਆਂ ਦੁਆਰਾ 565 ਉਮੀਦਵਾਰਾਂ ਦੀ ਕੀਤੀ ਗਈ ਇੰਟਰਵਿਊ ਵਿੱਚੋਂ 509 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।ਐਸ.ਡੀ.ਐਮ ਵਿਕਰਮਜੀਤ ਸਿੰਘ ਪਾਂਥੇ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ 694 ਉਮੀਦਵਾਰਾਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ।
ਐਸ.ਡੀ.ਐਮ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸਟਾਲਾਂ ਲਗਾ ਕੇ ਪ੍ਰਸ਼ਾਸਨਿਕ ਅਮਲੇ ਨੇ ਪ੍ਰਾਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਤੇ ਹੁਨਰ ਦੇ ਆਧਾਰ `ਤੇ ਜਾਗਰੂਕ ਕੀਤਾ ਅਤੇ ਇਸ ਦੌਰਾਨ ਮੌਜੂਦ ਕੰਪਨੀਆਂ ਤੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਆਪਣੀ ਜ਼ਰੂਰਤ ਅਨੁਸਾਰ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ।ਉਨ੍ਹਾਂ ਦੱਸਿਆ ਕਿ ਸਵੈ ਰੋਜ਼ਗਾਰ ਲਈ 129 ਪ੍ਰਾਰਥੀਆਂ ਦੀ ਰਜਿਸਟਰੇਸ਼ਨ ਕੀਤੀ ਗਈ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਤੰਬਰ ਮਹੀਨੇ ਤੋਂ ਮੈਗਾ ਰੋਜ਼ਗਾਰ ਮੇਲੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਭਵਾਨੀਗੜ੍ਹ ਤੇ ਧੂਰੀ ਵਿਖੇ ਆਯੋਜਿਤ ਰੋਜ਼ਗਾਰ ਮੇਲਿਆਂ ਨੂੰ ਵੀ ਪ੍ਰਾਰਥੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਸੀ।ਭਵਾਨੀਗੜ੍ਹ ਵਿੱਚ 573 ਅਤੇ ਧੂਰੀ ਵਿਖੇ 469 ਪ੍ਰਾਰਥੀਆਂ ਨੂੰ ਰੋਜ਼ਗਾਰ ਪ੍ਰਦਾਨ ਕੀਤਾ ਗਿਆ ਸੀ।3 ਰੋਜ਼ਗਾਰ ਮੇਲਿਆਂ ਦੌਰਾਨ 1551 ਪ੍ਰਾਰਥੀਆਂ ਨੂੰ ਰੋਜ਼ਗਾਰ ਮਿਲਣਾ ਸ਼ਲਾਘਾਯੋਗ ਹੈ ਅਤੇ ਬਾਕੀ ਰੋਜਗਾਰ ਮੇਲਿਆਂ ਵਿੱਚ ਵੀ ਵੱਧ ਤੋਂ ਵੱਧ ਲੋੜਵੰਦਾਂ ਨੂੰ ਰੋਜ਼ਗਾਰ ਦਿਵਾਉਣ ਦੇ ਯਤਨ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ 16 ਸਤੰਬਰ ਨੂੰ ਅਨਾਜ ਮੰਡੀ ਮੂਨਕ, 19 ਸਤੰਬਰ ਨੂੰ ਸਰਕਾਰੀ ਕਾਲਜ ਮਲੇਰਕੋਟਲਾ, 23 ਸਤੰਬਰ ਨੂੰ ਸ਼ਹੀਦ ਊਧਮ ਸਿੰਘ ਕਾਲਜ ਸੁਨਾਮ, 25 ਸਤੰਬਰ ਨੂੰ ਕੇ.ਸੀ.ਟੀ ਗਰੁੱਪ ਆਫ਼ ਇੰਸਟੀਚਿਊਸ਼ਨ ਲਹਿਰਾ, 27 ਸਤੰਬਰ ਨੂੰ ਕਾਮਰੇਡ ਭੀਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਅਤੇ 30 ਸਤੰਬਰ ਨੂੰ ਭਾਈ ਗੁਰਦਾਸ ਇੰਸਟੀਚਿਊਸ਼ਨ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media