ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਕਾਲੀ ਸੂਚੀ ਵਿੱਚ ਦਰਜ 312 ਵਿਅਕਤੀਆਂ ਦੇ ਨਾਮ ਤੇ
ਲੱਗੀ ਪਾਬੰਦੀ ਖਤਮ ਕਰਨ ਦੀ ਕਾਰਵਾਈ `ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਹ ਕਾਰਜ ਸਰਕਾਰ ਨੂੰ ਬਹੁਤ ਪਹਿਲਾਂ ਕਰ ਲੈਣਾ ਚਾਹੀਦਾ ਸੀ ।ਦੇਰ ਨਾਲ ਮਿਲਿਆ ਇਨਸਾਫ ਵੀ ਇਨਸਾਫ ਨਹੀ ਰਹਿ ਜਾਂਦਾ ਫਿਰ ਵੀ ਉਨ੍ਹਾਂ ਭਾਰਤ ਸਰਕਾਰ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਸੂਚੀ ਵਿੱਚ ਸ਼ਾਮਲ ਸਿੱਖ ਮੁੱਦਤਾਂ ਬਾਅਦ ਆਪਣੀ ਧਰਤੀ `ਤੇ ਆ ਸਕਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media