ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ਦੇ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਨਾਲ ਸਬੰਧਤ ਅਸਥਾਨ ਨੂੰ ਢਾਹੇ
ਜਾਣ ਦੀਆਂ ਖਬਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਦੀ ਜਾਣਕਾਰੀ ਲਈ ਇੱਕ ਵਫਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਕੁੱਝ ਮੱਠ ਢਾਹੇ ਜਾਣ ਦੀਆਂ ਖਬਰਾਂ ਹਨ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਢਾਹੇ ਗਏ ਅਸਥਾਨਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਵੀ ਹਨ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਸਲੀਅਤ ਜਾਣਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਉੜੀਸਾ ਭੇਜਿਆ ਜਾ ਰਿਹਾ ਹੈ, ਜੋ ਉਥੇ ਦੀ ਮੁਕੰਮਲ ਜਾਣਕਾਰੀ ਹਾਸਿਲ ਕਰੇਗਾ।ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media