ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਫੌਜਦਾਰੀ ਸੰਘਤਾ 1973 ਦੀ
ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੇ ਜਿਲ੍ਹਾ ਪੁਲਿਸ ਮੁਖੀ ਦਿਹਾਤੀ ਦੇ ਅਧਿਕਾਰ ਖੇਤਰ ਅਧੀਨ `ਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਮਾਰਨ, ਮੀਟਿੰਗਾਂ ਕਰਨ, ਨਾਅਰੇ ਮਾਰਨ ਜਾਂ ਲਗਵਾਉਣ, ਵਿਖਾਵਾ ਕਰਨ `ਤੇ ਮੁਕੰਮਲ ਪਾਬੰਦੀ ਲਗਾਈ ਹੈ।ਇਹ ਹੁਕਮ 12 ਨਵੰਬਰ ਤੱਕ ਲਾਗੂ ਰਹਿਣਗੇ।ਜਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਇੰਨਾਂ ਵਿਖਾਵਿਆਂ ਉਤੇ ਮੁਕੰਮਲ ਪਾਬੰਦੀ ਦੀ ਲੋੜ ਹੈ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media