ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧ ਵਿਚ 24 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕਿਰਤ ਦੇ ਪ੍ਰੇਰਿਕ ਵਜੋਂ ਮਾਨਤਾ ਰੱਖਦੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਆ ਰਿਹਾ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸਿੱਖ ਪੰਥ ਦੇ ਇਸ ਪਾਵਨ ਅਸਥਾਨ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜਿਆਂ ਨੂੰ ਮਨਾਇਆ ਜਾਂਦਾ ਹੈ।ਇਨ੍ਹਾਂ ਵਿਚ ਗੁਰੂ ਸਾਹਿਬਾਨ, ਭਗਤਾਂ, ਭੱਟਾਂ ਅਤੇ ਗੁਰਸਿੱਖਾਂ ਦੇ ਦਿਹਾੜੇ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਸੇ ਤਹਿਤ ਭਾਈ ਲਾਲੋ ਜੀ ਦੀ ਯਾਦ ਵਿਚ ਵੀ ਸਮਾਗਮ ਦੀ ਆਰੰਭਤਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਇਨ੍ਹਾਂ ਦਿਹਾੜਿਆਂ ਨੂੰ ਮਨਾਉਣ ਦਾ ਮੰਤਵ ਆਪਣੇ ਸ਼ਾਨਾਮੱਤੇ ਇਤਿਹਾਸ ਨੂੰ ਯਾਦ ਕਰਨਾ ਅਤੇ ਇਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਵੀ ਹੈ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media