Wednesday, April 29, 2026

ਸਰਬ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ `ਚ ਹੁਣ ਤੱਕ ਬਣੇ 138000 ਬੀਮਾ ਕਾਰਡ – ਸੋਨੀ

ਸਮਾਰਟ ਸਿਟੀ ਪ੍ਰਾਜੈਕਟ ਤਹਿਤ 20 ਲੱਖ ਨਾਲ ਬਣਨ ਵਾਲੇ ਦੋ ਪਾਰਕਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –    ਪੰਜਾਬ ਸਰਕਾਰ ਵਲੋ ਸ਼ੁਰੂ ਕੀਤੀ ਗਈ ਸਰਬ ਸਿਹਤ ਬੀਮਾ ਯੋਜਨਾ PUNJ1609201914ਤਹਿਤ ਹੁਣ ਤੱਕ ਜ਼ਿਲੇ੍ ਵਿਚ 138000 ਬੀਮਾ ਕਾਰਡ ਵੰਡੇ ਜਾ ਚੁੱਕੇ ਹਨ ਅਤੇ 470 ਲੋਕਾਂ ਨੇ ਇਸ ਯੋਜਨਾ ਦਾ ਲਾਭ ਵੀ ਪ੍ਰਾਪਤ ਕਰ ਲਿਆ ਗਿਆ ਹੈ।
            ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਕੇਦਰੀ ਵਿਧਾਨ ਸਭਾ ਹਲਕੇ ਅੰਦਰ ਪੈਦੇ ਵਾਰਡ ਨੰ: 60 ਅਤੇ 61 ਵਿਖੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਬਣਨ ਵਾਲੇ ਪਾਰਕਾਂ ਦਾ ਉਦਘਾਟਨ ਕਰਨ ਸਮੇ ਕੀਤਾ।ਸੋਨੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਲੋਕ ਆਪਣਾ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਖੇ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਾ ਸਕਦੇ ਹਨ।ਸੋਨੀ ਨੇ ਦੱਸਿਆ ਕਿ ਕਰੀਬ 70 ਫੀਸਦੀ ਲੋਕਾਂ ਨੂੰ ਇਸ ਸਕੀਮ ਦਾ ਫਾਇਦਾ ਹੋਵੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਪ੍ਰਤੀ ਬਹੁਤ ਗੰਭੀਰ ਹੈ ਅਤੇ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਮੁੜ ਵਿਕਸਤ ਕੀਤਾ ਜਾ ਰਿਹਾ ਹੈ।ਉਨਾਂ ਵਲੋ ਵਾਰਡ ਨੰ: 60 ਅਤੇ 61 ਦੇ ਲੋਕਾਂ ਵਿਚ ਬਣੇ ਹੋਏ ਸਰਬ ਸਿਹਤ ਬੀਮਾ ਯੋਜਨਾ ਕਾਰਡਾਂ ਦੀ ਵੰਡ ਵੀ ਕੀਤੀ ਗਈ।
        ਸੋਨੀ ਵਲੋ ਕੇਦਰੀ ਵਿਧਾਨਸਭਾ ਹਲਕੇ ਦੇ ਅੰਦਰ ਪੈਦੇ ਵਾਰਡ ਨੰ: 60 ਅਤੇ 61 ਇਲਾਕਾ ਸ਼ਕਤੀਨਗਰ ਵਿਖੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਬਣਨ ਵਾਲੇ ਦੋ ਪਾਰਕਾਂ ਦਾ ਉਦਘਾਟਨ ਵੀ ਕੀਤਾ ਗਿਆ।ਸੋਨੀ ਨੇ ਦੱਸਿਆ ਕਿ ਇੰਨ੍ਹਾਂ ਦੋਵਾਂ ਪਾਰਕਾਂ `ਤੇ ਲਗਭਗ 20 ਲੱਖ ਰੁਪਏ ਖ਼ਰਚ ਹੋਣਗੇ ਅਤੇ ਓਪਨ ਜਿਮ, ਬੱਚਿਆਂ ਲਈ ਝੂਲੇ ਲਾਏ ਜਾਣਗੇ।
    ਇਸ ਮੌਕੇ ਵਿਕਾਸ ਸੋਨੀ ਕੋਸ਼ਲਰ, ਮਹੇਸ਼ ਖੰਨਾ ਕੋਸ਼ਲਰ, ਗੁਰਦੇਵ ਸਿੰਘ ਦਾਰਾ, ਡਾ: ਪ੍ਰਭਦੀਪ ਕੌਰ ਜੋਹਲ ਡਿਪਟੀ ਮੈਡੀਕਲ ਕਮਿਸ਼ਨਰ, ਐਸ.ਐਸ ਮੱਲੀ ਐਸ.ਡੀ.ਓ, ਹਰਪ੍ਰੀਤ ਸਿੰਘ ਜਿਲਾ੍ਹ ਕੁਆਡੀਨੇਟਰ ਸਰਬ ਸਿਹਤ ਬੀਮਾ ਯੋਜਨਾ, ਸੁਰਿੰਦਰ ਸਿੰਘ ਅਤੇ ਤੇਜਿੰਦਰ ਸਿੰਘ ਕਾਮਨ ਸਰਵਿਸ ਸੈਟਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply