ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਇਰੈਕਟਰ ਭਾਸ਼ਾ ਵਿਭਾਗ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ
ਸਾਲ ਵੀ ਜਿਲ੍ਹਾ ਪੱਧਰ ਤੇ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।ਇਹ ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ 2019 ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਘਿਓ ਮੰਡੀ ਵਿਖੇ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਡਾ. ਭੁਪਿੰਦਰ ਸਿੰਘ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਐਂਟਰੀਆਂ 23 ਸਤੰਬਰ ਤੱਕ ਜਿਲ੍ਹਾ ਭਾਸ਼ਾ ਦਫ਼ਤਰ ਫੋਰ ਐਸ ਸਕੂਲ ਬਿਲਡਿੰਗ ਮਜੀਠਾ ਰੋਡ ਵਿਖੇ ਭੇਜੀਆਂ ਜਾ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਸਕੂਲਾਂ ਵਲੋਂ ਐਂਟਰੀ ਵਿਚ ਵਿਦਿਆਰਥੀ ਦਾ ਨਾਂ, ਸਕੂਲ ਦਾ ਨਾਂ, ਮਾਤਾ ਪਿਤਾ ਦਾ ਨਾਂ, ਸ਼ਰੇਣੀ, ਅਤੇ ਜਨਮਮਿਤੀ ਜ਼ਰੂਰ ਦਰਜ਼ ਕੀਤੀ ਜਾਵੇ। ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ 3 ਵਰਗਾਂ ਵਿੱਗ ਹੋਵੇਗਾ।ੳ-ਵਰਗ ਵਿੱਚ ਅਠਵੀਂ ਸ਼ਰੇਣੀ ਤੱਕ, ਅ-ਵਰਗ ਵਿੱਚ ਨੌਵੀਂ ਤੋਂ 10+2 ਤੱਕ ਅਤੇ ੲ-ਵਰਗ ਵਿੱਚ ਬੀ.ਏ., ਬੀ.ਕਾਮ, ਬੀ.ਐਸ.ਸੀ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ ਅਤੇ ਹਰੇਕ ਸੰਸਥਾ ਵੱਧ ਤੋਂ ਵੱਧ 2 ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿੱਚ ਭੇਜ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਲਿਖਤੀ ਅਤੇ ਆਬਜੈਕਟਿਵ ਹੋਵੇਗਾ ਜਿਸ ਵਿੱਚ ਵਿਦਿਆਰਥੀਆਂ ਕੋਲੋ ਪੰਜਾਬੀ, ਸਾਹਿਤ, ਧਰਮ, ਭਾਸ਼ਾ, ਸੱਭਿਆਚਾਰ ਇਤਿਹਾਸ ਅਤੇ ਭੁਗੋਲ ਦਾ ਸਬੰਧਤ 100 ਪ੍ਰਸ਼ਨ ਹੋਣਗੇ ਅਤੇ ਨੈਗੇਟਿਵ ਮਾਰਕਿੰਗ ਹੋਵੇਗੀ।
ਜਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਪਹਿਲੇ ਸਥਾਨ ਦੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਮੁਕਾਬਲਿਆਂ ਵਿੱਚ ਹਿੱਸਾ ਲਵੇਗਾ ਅਤੇ ਰਾਜ ਪੱਧਰੀ ਮੁਕਾਬਲਾ ਮੌਖਿਕ ਰੂਪ ਵਿੱਚ ਹੋਵੇਗਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media