ਜੰਡਿਆਲਾ ਗੁਰੂ, 17 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਹੋਦਿਆ ਸਕੂਲ ਕੰਪਲੈਕਸ ਵੱਲੋਂ ਸੇਂਟ ਸੋਲਜਰ ਇਲੀਟ ਕਾਨਵੈਂਟ
ਸਕੂਲ ਜੰਡਿਆਲਾ ਗੁਰੂ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਤੇ ਕੰਪਿਊਟਰ ਵਿਭਾਗ ਅਧਿਆਪਕ ਕੁਲਦੀਪ ਸਿੰਘ ਨੂੰ ਬੈਸਟ ਟੀਚਰ ਦਾ ਐਵਾਰਡ ਦਿੱਤਾ ਗਿਆ ਹੈ।ਸ੍ਰੀ ਰਾਮ ਆਸ਼ਰਮ ਸਕੂਲ਼ ਅੰਮ੍ਰਿਤਸਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੁਲਦੀਪ ਸਿੰਘ ਨੂੰ ਮੋਮੈਂਟੋ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।
ਸਕੂਲ ਪਹੁੰਚਣ `ਤੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਅਮਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ, ਸੁਖਚੈਨ ਸਿੰਘ ਤੇ ਨਰਿੰਦਰਪਾਲ ਕੌਰ, ਪ੍ਰਵੀਨ ਨੰਦਾ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਵਰਿੰਦਰ ਸਿੰਘ ਅਤੇ ਸਟਾਫ ਤੇ ਬੱਚਿਆਂ ਨੇ ਵਾਈਸ ਪਿ੍ਰੰਸੀਪਲ ਗੁਰਪ੍ਰੀਤ ਕੌਰ ਅਤੇ ਕੁਲਦੀਪ ਸਿੰਘ ਦਾ ਸ਼ਾਨਦਾਰ ਸਵਾਗਤ ਕੀਤਾ ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media