Wednesday, March 18, 2026

ਉਪ-ਕੁਲਪਤੀ ਡਾ. ਜਸਪਾਲ ਸਿੰਘ ਦੇ ਪਿਤਾ ਗਿ: ਤੀਰਥ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

PPN24091412
ਨਵੀਂ ਦਿੱਲੀ, 20 ਸਤੰਬਰ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਦੇ ਸਤਿਕਾਰਯੋਗ ਪਿਤਾ ਗਿਆਨੀ ਤੀਰਥ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਵਿਛੋੜੇ ਨੂੰ ਸਿੱਖੀ ਪ੍ਰਚਾਰ ਦੇ ਖੇਤਰ ਵਿੱਚ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ।ਸ. ਰਾਣਾ ਨੇ ਇਸ ਸਬੰਧੀ ਜਾਰੀ ਆਪਣੇ ਬਿਆਨ ਵਿੱਚ ਦਸਿਆ ਕਿ ਗਿਆਨੀ ਤੀਰਥ ਸਿੰਘ ਜੀ ਨੇ ਆਪਣੇ ਜੀਵਨ-ਕਾਲ ਦੌਰਾਨ ਗੁਰ-ਸ਼ਬਦ ਦੀ ਕੱਥਾ ਅਤੇ ਇਤਿਹਾਸਕ ਲਿਖਤਾਂ ਰਾਹੀਂ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਵਿੱਚ ਜੋ ਬਹੁਮੁਲਾ ਯੋਗਦਾਨ ਪਾਇਆ ਹੈ, ਉਹ ਕਦੀ ਵੀ ਭੁਲਾਇਆ ਨਹੀਂ ਜਾ ਸਕੇਗਾ। ਸ. ਰਾਣਾ ਨੇ ਦਸਿਆ ਕਿ ਗਿਆਨੀ ਤੀਰਥ ਸਿੰਘ ਜੀ ਨਮਿਤ ਕੀਰਤਨ ਅਤੇ ਸੰਗਤੀ ਅਰਦਾਸ ਸ਼ੁਕਰਵਾਰ 26 ਸਤੰਬਰ ਨੂੰ ਦੁਪਹਿਰ ਬਾਅਦ ਤਿੰਨ ਵਜੇ ਤੋਂ ਚਾਰ ਵਜੇ ਤਕ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਵੇਗੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply