ਸਕੂਲ ਸਿੱਖਿਆ ਮੰਤਰੀ ਵਲੋਂ 76 ਨੂੰ ਤਰਸ ਦੇ ਆਧਾਰ ’ਤੇ ਨਿਯੁੱਕਤੀ ਪੱਤਰ ਦਿੱਤੇ
ਚੰਡੀਗੜ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਕੂਲੀ ਸਿੱਖਿਆ ’ਤੇ ਪੂਰੀ ਤਰਾਂ ਧਿਆਨ ਕੇਂਦਰਿਤ ਕੀਤਾ ਹੋਇਆ ਹੈ, ਕਿਉਕਿ ਇਹ ਦੇਸ਼
ਦੀ ਤਕਦੀਰ ਨੂੰ ਤਰਾਸ਼ਣ ਅਤੇ ਬੱਚਿਆਂ ਦੇ ਭਵਿੱਖ ਦੀ ਬੁਨਿਆਦ ਰੱਖਣ ਲਈ ਬਹੁਤ ਅਹਿਮ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ 76 ਵਿਅਕਤੀਆਂ ਨੂੰ ਤਰਸ ਦੇ ਆਧਾਰ ’ਤੇ ਨਿਯੁੱਕਤੀ ਪੱਤਰ ਦੇਣ ਦੇ ਮੌਕੇ ਕੀਤਾ।
ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਵਿੱਚ ਸਕੂਲ ਸਿੱਖਿਆ ’ਤੇ ਮੁੱਖ ਜ਼ੋਰ ਦਿੱਤਾ ਗਿਆ ਹੈ ਅਤੇ ਅਧਿਆਪਕਾਂ, ਕਲੈਰੀਕਲ ਸਟਾਫ ਤੇ ਦਰਜਾ ਚਾਰ ਮੁਲਾਜ਼ਮਾਂ ਸਣੇ ਕਰਮਚਾਰੀਆਂ ਦੀਆਂ ਸਾਰੀਆਂ ਸ੍ਰੇਣੀਆਂ ’ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਸਿੰਗਲਾ ਨੇ ਇੱਕ ਮਾਸਟਰ ਕੇਡਰ, 28 ਕਲੱਰਕਾਂ, 26 ਲਾਇਬਰੇਰੀ ਰਿਸਟੋਰਰ ਅਤੇ 21 ਦਰਜਾ ਚਾਰ ਨੂੰ ਨਿਯੁੱਕਤੀ ਪੱਤਰ ਦਿੱਤੇ।ਉਨਾਂ ਨੇ ਸਾਰੇ ਨਵੇਂ ਨਿਯੁੱਕਤ ਹੋਏ ਮੁਲਾਜ਼ਮਾਂ ਨੂੰ ਆਉਣੀ ਡਿਊਟੀ ਪੂਰੀ ਜ਼ਿਮੇਂਵਾਰੀ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ।
ਇਸ ਮੌਕੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ, ਡੀ.ਪੀ.ਆਈ ਸਕੈਂਡਰੀ ਸੁਖਜੀਤ ਸਿੰਘ ਅਤੇ ਡਾਇਰੈਕਟ (ਐਡਮਿਨ) ਇੰਦਰਪਾਲ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media