Tuesday, November 24, 2026

ਖ਼ਾਲਸਾ ਮੈਨੇਜ਼ਮੈਂਟ ਨੇ ਸਾਬਕਾ ਵਿਦਿਆਰਥੀ ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ ’ਤੇ ਕੀਤੀ ਸ਼ੋਕ ਸਭਾ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਤੋਂ ਐਗਰੀਕਲਚਰ ਦੀ ਵਿਦਿਆ ਪ੍ਰਾਪਤ ਕਰਨ Khem Singh Gillਵਾਲੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਅਤੇ ਨਾਮਵਰ ਖੇਤੀਬਾੜੀ ਵਿਗਿਆਨੀ ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ ’ਤੇ ਅੱਜ ਕਾਲਜ ਦੇ ਵਿਹੜੇ ’ਚ ਸ਼ੋਕ ਸਭਾ ਆਯੋਜਿਤ ਕੀਤੀ ਗਈ।ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾ. ਗਿੱਲ ਦੇ ਅਚਨਚੇਤੀ ਦਿਹਾਂਤ ’ਤੇ ਸੋਕ ਸਭਾ ਮੌਕੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਕਾਲਜ ਦੇ ਹੋਣਹਾਰ ਸਾਬਕਾ ਵਿਦਿਆਰਥੀ ਸਨ, ਜਿਨ੍ਹਾਂ ਨੇ ਇੱਥੋਂ ਵਿਦਿਆ ਪ੍ਰਾਪਤ ਕਰਕੇ ਖ਼ਾਲਸਾ ਕਾਲਜ ਦਾ ਨਾਮ ਰੌਸ਼ਨਾਇਆ।
    ਸੋਕ ਸਭਾ ਮੌਕੇ ਛੀਨਾ ਦੀ ਮੌਜ਼ੂਦਗੀ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਐਗਰੀਕਲਚਰ ਵਿਭਾਗ ਦੇ ਮੁੱਖੀ ਡਾ. ਰਣਦੀਪ ਕੌਰ ਬੱਲ ਤੋਂ ਇਲਾਵਾ ਕਾਲਜ ਸਟਾਫ਼, ਗੈਰ ਅਧਿਆਪਨ ਅਮਲੇ ਅਤੇ ਵਿਦਿਆਰਥੀਆਂ ਨੇ ਡਾ. ਗਿੱਲ ਨੂੰ ਸ਼ਰਧਾਂਜ਼ਲੀ ਭੇਟ ਕੀਤੀ।
    ਛੀਨਾ ਨੇ ਡਾ. ਗਿੱਲ ਨੂੰ ਨਿੱਘੇ ਸੁਭਾਅ, ਹੋਣਹਾਰ ਵਿਦਿਆਰਥੀ, ਪ੍ਰਸਿੱਧ ਵਿਗਿਆਨੀ, ਖੇਤੀਬਾੜੀ ’ਚ ਤਜੱਰਬੇਕਾਰ ਇਨਸਾਨ ਵਜੋਂ ਵਿਛੜੀ ਰੂਹ ਨੂੰ ਯਾਦ ਕੀਤਾ।ਡਾ. ਮਹਿਲ ਸਿੰਘ ਨੇ ਕਿਹਾ ਕਿ ਡਾ. ਗਿੱਲ ਨੇ 2016 ’ਚ ਕਾਲਜ ਦਾ ਦੌਰਾ ਕੀਤਾ ਸੀ ਅਤੇ ਖੇਤੀਬਾੜੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਖੇਤੀਬਾੜੀ ਸਬੰਧੀ ਨੁਕਤੇ ਸਾਂਝੇ ਕੀਤੇ ਸਨ।ਉਨ੍ਹਾਂ ਕਿਹਾ ਕਿ ਡਾ. ਗਿੱਲ ਨੇ ਸੰਨ 1945 ਤੋਂ 1949 ਤੱਕ ਖ਼ਾਲਸਾ ਕਾਲਜ ਵਿਖੇ ਖੇਤੀਬਾੜੀ ਸਬੰਧੀ ਸਿੱਖਿਆ ਪ੍ਰਾਪਤ ਕੀਤੀ ਸੀ। ਇਸ ਮੌਕੇ ਪ੍ਰਿੰਸੀਪਲ ਡਾ. ਐਚ.ਬੀ ਸਿੰਘ, ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ, ਪ੍ਰੋ: ਸੁਖਮੀਨ ਬੇਦੀ, ਪ੍ਰੋ: ਸਤਨਾਮ ਸਿੰਘ, ਪ੍ਰੋ: ਗੁਰਦੇਵ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ ਅਤੇ ਹੋਰ ਮੌਜ਼ੂਦ ਸਨ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply