Tuesday, July 15, 2025
Breaking News

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸਪੋਰਟਸ ਕਮੇਟੀ (ਵੂਮੈਨ) ਜੀ.ਐਨ.ਡੀ.ਯੂ ਦੇ ਪ੍ਰਧਾਨ ਬਣੇ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਜੀ.ਐਨ.ਡੀ.ਯੂ ਕੈਂਪਸ BBK Pushpinder Waliaਵਿਖੇ ਸੈਸ਼ਨ 2019-20 ਦੀ ਸਾਲਾਨਾ ਸਪੋਰਟਸ ਕਮੇਟੀ ਦੀ ਹੋਈ ਮੀਟਿੰਗ `ਚ ਸਪੋਰਟਸ ਕਮੇਟੀ (ਵੂਮੈਨ) ਦਾ ਪ੍ਰਧਾਨ ਚੁਣਿਆ ਗਿਆ ਹੈ।
ਉਪ ਕੁਲਪਤੀ ਪ੍ਰੋ. (ਡਾ). ਜਸਪਾਲ ਸਿੰਘ ਸੰਧੂ ਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਬੀ.ਬੀ.ਕੇ ਡੀ.ਏ.ਵੀ ਕਾਲਜ ਦਾ ਜੀ.ਐਨ.ਡੀ.ਯੂ ਦੇ ਵੂਮੈਨ ਕਾਲਜਾਂ ਦੇ ਖੇਡਾਂ ਦੇ ਖੇਤਰ ਵਿੱਚ ਹਮੇਸ਼ਾਂ ਹੀ ਸਭ ਤੋਂ ਵੱਧ ਯੋਗਦਾਨ ਰਿਹਾ ਹੈ।ਡਾ. ਵਾਲੀਆ ਨੇ ਸਪੋਰਟਸ ਕਮੇਟੀ ਨੂੰ ਯਕੀਨ ਦਵਾਇਆ ਕਿ ਉਹ ਖੇਡਾਂ ਦੀ ਤਰੱਕੀ ਅਤੇ ਖਿਡਾਰੀਆਂ ਦੀ ਖੇਡਾਂ ਪ੍ਰਤੀ ਦਿਲਚਸਪੀ ਲਈ ਹਮੇਸ਼ਾਂ ਹੀ ਆਪਣੀ ਕੋਸ਼ਿਸ਼ ਤੇ ਸਖ਼ਤ ਮਿਹਨਤ ਜਾਰੀ ਰੱਖਣਗੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਪ੍ਰੋ. (ਡਾ.) ਸੁਖਦੇਵ ਸਿੰਘ, ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ, ਡੀਨ ਸਟੂਡੈਂਟ ਵੈਲਫੇਅਰ ਡਾ. ਹਰਦੀਪ ਸਿੰਘ, ਅਸਿਸਟੈਂਟ ਡਾਇਰੈਕਟਰ ਸਪੋਰਟਸ ਡਾ. ਕੰਵਰ ਮਨਦੀਪ ਸਿੰਘ ਤੇ ਵੱਖ-ਵੱਖ ਕਾਲਜਾਂ ਤੋਂ ਪ੍ਰਿੰਸੀਪਲ ਇਸ ਮੀਟਿੰਗ ਵਿਚ ਮੌਜੂਦ ਸਨ।   
               ਕਾਲਜ ਦੀ ਸਥਾਨਕ ਪ੍ਰਬੰੰਧਕ ਕਮੇਟੀ ਚੇਅਰਮੈਨ ਸੁਦਰਸ਼ਨ ਕਪੂਰ, ਸਰੀਰਕ ਸਿੱਖਿਆ ਵਿਭਾਗ ਮੁੱਖੀ ਸ਼੍ਰ੍ਰੀਮਤੀ ਸਵੀਟੀ ਬਾਲਾ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰਾਂ ਨੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਪ੍ਰਧਾਨ ਚੁਣੇ ਜਾਣ `ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਮੁਬਾਰਕਾਂ ਦਿੱਤੀਆਂ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply