ਲੌਂਗੋਵਾਲ, 19 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੀ.ਆਰ.ਟੀ.ਸੀ ਕਰਮਚਾਰੀ ਦਲ ਦੀ ਜਰੂਰੀ ਮੀਟਿੰਗ ਦੌਰਾਨ ਪੀ.ਆਰ.ਟੀ.ਸੀ `ਚ ਠੇਕੇ `ਤੇ
ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕਰਵਾਉਣਾ, ਬਾਹਰੀ ਸੰਸਥਾ ਤੋਂ ਲੈ ਗਏ ਕਰਮਚਾਰੀਆਂ ਨੂੰ ਤੁਰੰਤ ਪੀ.ਆਰ.ਟੀ.ਸੀ ਵਿੱਚ ਠੇਕੇ `ਤੇ ਲਿਆ ਜਾਵੇ, 2004 ਤੋਂ ਬੰਦ ਪਈ ਪੈਨਸ਼ਨ ਨੂੰ ਲਾਗੂ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੀਆਂ ਰਹਿੰਦੀਆਂ ਡੀ.ਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਵਾਉਣ ਵਰਗੀਆਂ ਮੰਗਾਂ `ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਨੂੰ ਸੂਬੇ ਦੇ ਸਰਪ੍ਰਸਤ ਜਗਤਾਰ ਸਿੰਘ ਪੰਧੇਰ, ਪੀ.ਆਰ.ਟੀ.ਸੀ ਦੇ ਕਰਮਚਾਰੀ ਦਲ ਦੇ ਜਨਰਲ ਸਕੱਤਰ ਗੁਰਜੰਟ ਸਿੰਘ ਦੁੱਗਾਂ, ਪਰਮਜੀਤ ਸਿੰਘ ਡਿਪੂ ਪ੍ਰਧਾਨ ਸੰਗਰੂਰ, ਹਰਚਰਨ ਸਿੰਘ ਭੱਟੀ ਜਨਰਲ ਸਕੱਤਰ, ਮਹਿੰਦਰ ਸਿੰਘ ਚੇਅਰਮੈਨ ਆਦਿ ਨੇ ਸੰਬੋਧਨ ਕੀਤਾ।ਗੋਬਿੰਦਰ ਸਿੰਘ ਇੰਸਪੈਕਟਰ, ਪਰਮਿੰਦਰ ਸਿੰਘ, ਮੱਖਣ ਸਿੰਘ ਲੌਂਗੋਵਾਲ, ਪ੍ਰਿੰਸ ਗਾਂਧੀ, ਬਿਕਰਮਜੀਤ, ਮੇਹਰ ਚੰਦ, ਕਰਮਜੀਤ ਸਿੰਘ, ਬਿਕਰਮਜੀਤ ਸਿੰਘ ਸਿੱਧੂ ਰਮਨਦੀਪ ਸਿੰਘ, ਸੰਦੀਪ ਸ਼ਰਮਾ, ਬੁੱਧ ਰਾਮ, ਮੁਖਤਿਆਰ ਸਿੰਘ, ਬਾਬਾ ਦਰਸ਼ਨ ਸਿੰਘ ਤੇ ਮੇਜਰ ਸਿੰਘ ਆਦਿ ਹਾਜ਼ਰ ਸਨ।
ਇਸ ਸਮੇਂ ਕਸ਼ਮੀਰਾ ਸਿੰਘ ਬਾਬਾ ਨੂੰ ਉਪ ਚੇਅਰਮੈਨ, ਚਰਨਜੀਤ ਸਿੰਘ ਨੂੰ ਜਨਰਲ ਸਕੱਤਰ, ਜਤਿੰਦਰ ਸਿੰਘ ਨੂੰ ਡਿਪਟੀ ਪ੍ਰਧਾਨ, ਅਮਨਦੀਪ ਸਿੰਘ ਦੁੱਗਾਂ ਨੂੰ ਜਨਰਲ ਸਕੱਤਰ ਚੁਣਿਆ ਗਿਆ ਅਤੇ ਦੂਸਰੀਆਂ ਜਥੇਬੰਦੀਆਂ ਨੂੰ ਅਲਵਿਦਾ ਆਖ ਕੇ ਪੀ.ਆਰ.ਟੀ.ਸੀ ਕਰਮਚਾਰੀ ਦਲ ਵਿੱਚ ਸ਼ਾਮਲ ਹੋਏ ਮੁਲਾਜ਼ਮਾਂ ਦਾ ਸਵਾਗਤ ਕੀਤਾ ਗਿਆ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media