ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਨੂੰ ਕੁਪੋਸ਼ਨ ਤੋਂ ਮੁਕਤ ਕਰਨ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ਹੈ।ਪੋਸ਼ਣ ਅਭਿਆਨ ਦੇ ਸਬੰਧ ਵਿੱਚ ਹਰਸ਼ਾ ਛੀਨਾ ਖੇਤਰ ਦੇ ਚੇਤਨ ਪੁਰਾ ਨਰਸਿੰਗ ਕਾਲਜ ਵਿਖੇ ਇੱਕ ਸਮਾਗਮ ਦੌਰਾਨ ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਜਨਮ ਲੈਣ ਵਾਲੇ ਬੱਚੇ ਅਤੇ ਮਾਂ ਨੂੰ ਪੌਸ਼ਟਿਕ ਖੁਰਾਕ ਦੇਣ ਸਬੰਧੀ ਜਾਗਰੂਕਤਾ ਪੈਦਾ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।
ਸ੍ਰੀਮਤੀ ਰੰਧਾਵਾ ਨੇ ਕਿਹਾ ਕਿ ਗਰਭਵਤੀ ਔਰਤ ਤਾਂ ਹੀ ਸਿਹਤਮੰਦ ਤੇ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ, ਜੇਕਰ ਉਸ ਨੂੰ ਪੌਸ਼ਟਿਕ ਆਹਾਰ ਮਿਲੇ।ਉਨ੍ਹਾਂ ਕਿਹਾ ਕਿ ਨਵਾਂ ਜੀਵਨ ਪ੍ਰਦਾਨ ਕਰਨ ਵਾਲੀ ਮਾਂ ਨੂੰ ਜੇਕਰ ਸਹੀ ਭੋਜਨ ਨਹੀਂ ਮਿਲੇਗਾ ਤਾਂ ਜਨਮ ਲੈਣ ਵਾਲਾ ਬੱਚਾ ਕੁਪੋਸ਼ਨ ਦਾ ਸ਼ਿਕਾਰ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਵਾਸਤੇ ਪੋਸ਼ਟਿਕ ਭੋਜਨ ਦੀ ਬਹੁਤ ਜ਼ਰੂਰਤ ਹੈ।ਉਨ੍ਹਾਂ ਨੇ ਪੌਸ਼ਟਿਕ ਆਹਾਰ ਸਬੰਧੀ ਜਾਗਰੂਕਤਾ ਫੈਲਾਉਣ ਲਈ ਮੀਡੀਆ ਦੇ ਵੱਖੋ-ਵੱਖ ਸਾਧਨਾਂ ਰਾਹੀਂ ਪ੍ਰਚਾਰ ਦੀ ਲੋੜ ’ਤੇ ਵੀ ਜ਼ੋਰ ਦਿੱਤਾ।ਇਸ ਤੋਂ ਪਹਿਲਾਂ ਸ੍ਰੀਮਤੀ ਰੰਧਾਵਾ ਨੇ ਦੀਪ ਜਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ।ਐਸ.ਐਮ.ਓ ਰਾਮਦਾਸ ਸ੍ਰੀਮਤੀ ਸੰਤੋਸ਼ ਕੁਮਾਰੀ, ਸ੍ਰੀਮਤੀ ਅਲਕਾ ਅਤੇ ਸਮਾਜ ਸੇਵੀ ਮਹਾਂਵੀਰ ਨੇ ਵੀ ਸੰਬੋਧਨ ਕੀਤਾ
ਇਸ ਮੌਕੇ ਬੋਰਡ ਦੇ ਸਕੱਤਰ ਅਭਿਸ਼ੇਕ ਵੀ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media