Thursday, September 24, 2026

ਕੇ.ਵੀ ਸਕੂਲ ਅੰਮ੍ਰਿਤਸਰ ਕੈਂਟ ਦੇ ਬੱਚਿਆਂ ਨੂੰ ਦੱਸੇ ਪੌਸ਼ਟਿਕ ਅਹਾਰ ਲੈਣ ਦੇ ਲਾਭ

PPNJ2009201906ਅੰਮ੍ਰਿਤਸਰ, 20 ਸਤੰਬਰ (ਪੰਜਾਬ ਪਸੋਟ – ਸੁਖਬੀਰ ਸਿੰਘ) – ਕੇ.ਵੀ ਸਕੂਲ ਅੰਮ੍ਰਿਤਸਰ ਕੈਂਟ ਵਿਖੇ ਸਕੂਲੀ ਬੱਚਿਆਂ ਨੂੰ ਪੋਸ਼ਣ ਮਾਹ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ।ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਸ੍ਰੀਮਤੀ ਮੀਨਾ ਦੇਵੀ ਨੇ ਸਕੂਲੀ ਬੱਚਿਆਂ ਨੂੰ ਕਿਹਾ ਕਿ ਆਪਣੇ ਆਲੇ ਦੁਆਲੇ ਨੰੂ ਸਾਫ ਰੱਖਣਾ ਚਾਹੀਦਾ ਹੈ ਅਤੇ ਖਾਣ ਤੋਂ ਪਹਿਲਾਂ ਆਪਣੇ ਹੱਥਾਂ ਦੀ ਸਫਾਈ ਜਰੂਰੀ ਹੈ।ਉਨ੍ਹਾਂ  ਕਿਹਾ ਕਿ ਅਧਿਆਪਕ ਬੱਚਿਆਂ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਵਧੇਰੇ ਸਿਖਿਅਤ ਕਰ ਸਕਦੇ ਹਨ।ਉਨ੍ਹਾਂ ਨੇ ਬੱਚਿਆਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਅਤੇ ਬੱਚਿਆਂ ਨੂੰ ਜੰਕ ਫੂਡ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵੀ ਦੱਸਿਆ ਗਿਆ।ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਬਾਜ਼ਾਰੀ ਖਾਣ ਪੀਣ ਦੀ ਵਸਤੂਆਂ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਆਪਣੀ ਤੰਦਰੁਸਤੀ ਲਈ ਘਰ ਦਾ ਬਣਿਆ ਖਾਣਾ ਹੀ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਬੱਚੇ ਤੰਦਰੁਸਤ ਹੋਣਗੇ ਤਾਂ ਹੀ ਪੜ੍ਹਾਈ ਵਿੱਚ ਰੁਚੀ ਦਿਖਾਉਣਗੇ।
 

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply