ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 49
ਵਿੱਚ ਪੈਂਦੇ ਇਲਾਕੇ ਰਾਮਬਾਗ ਵਿਖੇ ਨਵੇਂ ਲੱਗਣ ਵਾਲੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕੀਤੀ ।
ਸੋਨੀ ਨੇ ਦੱਸਿਆ ਕਿ ਵਾਰਡ ਨੰ: 49 ਵਿੱਚ 4 ਟਿਊਬਵੈਲ ਲਗਾਏ ਜਾਣੇ ਸਨ ਜਿੰਨਾਂ ਵਿੱਚੋਂ ਅੱਜ ਪਹਿਲੇ ਟਿਊਬਵੈਲ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ 3 ਟਿਊਬਵੈਲਾ ਦਾ ਕੰਮ ਵੀ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।ਇਨ੍ਹਾਂ 4 ਟਿਊਬਵੈਲਾਂ ਤੇ ਲਗਭਗ 35 ਲੱਖ ਰੁਪਏ ਖਰਚ ਆਉਣਗੇ।ਸੋਨੀ ਨੇ ਦੱਸਿਆ ਕਿ ਇਲਾਕਾ ਵਾਸੀਆਂ ਦੀ ਮੰਗ ਸੀ ਕਿ ਪਾਣੀ ਦੀ ਕਮੀ ਨੂੰ ਮੁੱਖ ਰੱਖਦਿਆਂ ਇਕ ਨਵਾਂ ਟਿਊਬਵੈਲ ਸ਼ੁਰੂ ਕੀਤਾ ਜਾਵੇ।
ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਸੁਨੀਲ ਕਾਉਂਟੀ, ਬੂਆ ਸਿੰਘ, ਪਰਮਜੀਤ ਸਿੰਘ ਬੱਤਰਾ ਤੋਂ ਇਲਾਵਾ ਵੱਡੀ ਗਿਣਤੀ `ਚ ਇਲਾਕਾ ਵਾਸੀ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media