ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਤਰਕਸ਼ੀਲ ਸੁਸਾਇਟੀ
ਪੰਜਾਬ ਦੇ ਸਹਿਯੋਗ ਨਾਲ ਵਿਗਿਆਨਕ ਚੇਤਨਾ ਪ੍ਰੀਖਿਆ-2019 ਕਰਵਾਈ ਗਈ ਸੀ।ਪੂਰੇ ਪੰਜਾਬ ’ਚੋਂ ਲਗਪਗ 18000 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ, ਜਿਸ ’ਚੋਂ 200 ਵਿਦਿਆਰਥੀਆਂ ਦੀ ਮੈਰਿਟ ਸੂਚੀ ’ਚੋਂ ਕਾਲਜ ਦੀ ਵਿਦਿਆਰਥਣ ਅਮਨਪ੍ਰੀਤ ਕੌਰ +1 ਸਾਇੰਸ ਨੇ ਸਥਾਨ ਹਾਸਲ ਕਰਦਿਆਂ ਤਰਕਸ਼ੀਲ ਸੁਸਾਇਟੀ ਦੀ ਗੋਪਾਲਪੁਰਾ ਇਕਾਈ ’ਚੋਂ ਪਹਿਲਾ ਸਥਾਨ ਹਾਸਲ ਕੀਤਾ।ਇਸ ਇਕਾਈ ਅਧੀਨ 6 ਦੇ ਕਰੀਬ ਸਕੂਲਾਂ ਦੇ ਲਗਭਗ 100 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ’ਚੋਂ ਪਹਿਲਾ ਸਥਾਨ ਕਾਲਜ ਦੇ ਨਾਂ ਰਿਹਾ।
ਕਾਲਜ ਦੀ ਵਿਦਿਆਰਥਣ ਅਮਨਪ੍ਰੀਤ ਕੌਰ +1 ਸਾਇੰਸ ਨੇ ਪਹਿਲਾ, ਤਨਵੀਰ ਕੌਰ +1 ਸਾਇੰਸ ਨੇ ਦੂਜਾ ਅਤੇ ਸਿਮਰਨਜੀਤ ਕੌਰ +1 ਸਾਇੰਸ ਨੇ ਤੀਜਾ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਡਾ. ਐਚ.ਬੀ ਸਿੰਘ, ਕਾਮਰੇਡ ਬਲਕਾਰ ਸਿੰਘ ਦੁਧਾਲਾ, ਮੁਖਤਿਆਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਸੁਸਾਇਟੀ ਵਲੋਂ ਪਹਿਲੇ ਸਥਾਨ ’ਤੇ ਆਉਣ ਵਾਲੀ ਵਿਦਿਆਰਥਣ ਦੇ ਘਰ ਇਕ ਸਾਲ ਲਈ ਤਰਕਸ਼ੀਲ ਮੈਗਜ਼ੀਨ ਵੀ ਲਗਵਾਇਆ ਗਿਆ।ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਚੰਗੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਪੜਾਈ ਦੇ ਨਾਲ-ਨਾਲ ਅਜਿਹੇ ਹੋਰ ਅਗਾਂਹਵਧੂ ਇਮਤਿਹਾਨਾਂ ਦਾ ਹਿੱਸਾ ਬਣਨ ਲਈ ਪ੍ਰੇਰਿਆ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media