ਸੰਗਰੂਰ/ ਲੌਂਗੋਵਾਲ, 24 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 65ਵੇਂ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿੱਚ ਜਨਰਲ ਗੁਰਨਾਮ ਸਿੰਘ ਪਬਲਿਕ
ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਤੇਜਵੀਰ ਸਿੰਘ ਘੁਮਾਣ ਨੇ ਅੰਡਰ-17 (ਲੜਕੇ) ਉਮਰ ਵਰਗ ਵਿਚੋਂ 10 ਮੀਟਰ ਰਾਈਫਲ-ਪੀਪ-ਸਾਇਟ ਦੇ ਮੁਕਾਬਲੇ ਵਿਚੋਂ ਗੋਲਡ ਮੈਡਲ ਜਿੱਤਿਆ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ ਵਲੋਂ ਤੇਜਵੀਰ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਵਧੀਆ ਭਵਿੱਖ ਲਈ ਤੇਜਵੀਰ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਤੇਜਵੀਰ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਤੇਜਵੀਰ ਨੇ ਸ਼ੂਟਿੰਗ ਦੀ ਟਰੇਨਿੰਗ ਜੀ.ਜੀ.ਐਸ ਸਕੂਲ ਸੰਗਰੂਰ ਵਿਖੇ ਡਾਇਰੈਕਟਰ ਵਿਨੋਦ ਕੁਮਾਰ ਸਟੈਲੇ ਅਤੇ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਸੇਖੋਂ ਦੀ ਅਗਵਾਈ ਹੇਠ ਵਿੱਚ ਸ਼ੁਰੂ ਕੀਤੀ ਅਤੇ ਨਾਲ ਹੀ ਬੈਸਟ ਸੂਟਰਜ਼ ਸ਼ੂਟਿੰਗ ਅਕੈਡਮੀ ਪਟਿਆਲਾ ਤੋਂ ਕੋਚ ਪਰਵੇਜ਼ ਜੋਸ਼ੀ ਦੀ ਅਗਵਾਈ ਹੇਠ ਕੋਚਿੰਗ ਲੈ ਕੇ ਇਹ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media