Thursday, September 24, 2026

ਆਈਲੈਟਸ (IELTS ) ਦੀਆਂ ਕੋਚਿੰਗ ਕਲਾਸਾਂ 1 ਅਕਤੂਬਰ ਤੋਂ ਸ਼ੁਰੂ – ਲੈਫ. ਕਰਨਲ ਵੜੈਚ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅਨੁਸਾਰ  IELTSਇਸ ਦਫਤਰ `ਚ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਫੌਜੀਆਂ, ਸਾਬਕਾ ਫੌਜੀਆਂ ਦੇ ਆਸ਼ਰਿਤਾਂ ਅਤੇ ਸਿਵਲੀਅਨ ਵਿਦਿਆਰਥੀਆਂ ਲਈ ਆਈਲੈਟਸ ਦੀਆਂ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
    ਲੈਫ਼ ਜਨਰਲ ਨੇ ਦੱਸਿਆ ਕਿ ਇਹ ਕਲਾਸਾਂ ਸਰਕਾਰ ਵੱਲੋਂ ਘੱਟ ਤੋਂ ਘੱੱਟ ਫੀਸਾਂ `ਤੇ ਚਲਾਈਆਂ ਜਾ ਰਹੀਆਂ ਹਨ। ਇਸ ਕੋਰਸ ਦਾ ਪਹਿਲਾ ਬੈਚ 1 ਅਕਤੂਬਰ 2019 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ।ਇਸ ਕੋਰਸ ਵਿੱਚ ਦਾਖਲੇ ਲਈ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਦਫਤਰ ਅੰਮ੍ਰਿਤਸਰ ਵਿਖੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੋਮਵਾਰ ਤੋਂ ਸ਼ੁਕਰਵਾਰ ਦਫਤਰੀ ਸਮੇਂ ਵਿਚ ਆ ਕੇ ਜਾਂ ਦਫਤਰ ਨਾਲ ਫੋਨ ਨੰਬਰ 0183-2212103  `ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply