Tuesday, September 29, 2026

ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਦੇ ਚਲਾਣੇ `ਤੇ ਦਮਦਮੀ ਟਕਸਾਲ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ Harnam Singh Dhumaਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਜੀ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਮਾ ਸਮਾਂ ਗ੍ਰੰਥੀ ਅਤੇ ਫਿਰ ਮੁੱਖ ਗ੍ਰੰਥੀ ਰਹੇ ਜਥੇਦਾਰ ਗਿਆਨੀ ਪੂਰਨ ਸਿੰਘ ਨੇ ਜੂਨ `84 ਦੇ ਹਮਲੇ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਰਹਿ ਕੇ ਬਹੁਤ ਵੱਡੀ ਸੇਵਾ ਨਿਭਾਈ। ਉਹਨਾਂ ਕਿਹਾ ਕਿ ਦਮਦਮੀ ਟਕਸਾਲ ਦੇ ਵਿਦਿਆਰਥੀ ਰਹੇ ਗਿਆਨੀ ਪੂਰਨ ਸਿੰਘ ਸਿੱਖ ਪੰਥ ਦੀ ਉਘੀ ਧਾਰਮਿਕ ਸ਼ਖ਼ਸੀਅਤ ਸਨ, ਜਿਨ੍ਹਾਂ ਦੇ ਚਲਾਣੇ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਦਸਿਆ ਕਿ ਸਿੰਘ ਸਾਹਿਬ ਦਾ ਮਹਾਪੁਰਸ਼ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਬਾਬਾ ਠਾਕੁਰ ਸਿੰਘ ਜੀ ਨਾਲ ਵੀ ਗਹਿਰਾ ਪ੍ਰੇਮ ਸੀ। ਉਨਾਂ ਦੇ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ `ਚ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗਿਆਨੀ ਹਰਦੀਪ ਸਿੰਘ, ਗਿਆਨੀ ਜੀਵਾ ਸਿੰਘ, ਜਥੇ: ਸੁਖਦੇਵ ਸਿੰਘ ਅਨੰਦ ਪੁਰ ਸਾਹਿਬ ਅਤੇ ਪ੍ਰੋ: ਸਰਚਾਂਦ ਸਿੰਘ ਸ਼ਾਮਿਲ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply