Thursday, August 6, 2026

ਯੂਨੀਵਰਸਿਟੀ `ਚ ਅੰਤਰ-ਵਿਭਾਗੀ ਬੈਡਮਿੰਟਨ ਮੁਕਾਬਲੇ ਕਰਵਾਏ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵੱਲੋਂ ਵਿਦਿਆਰਥੀਆਂ ਵਿਚ ਖੇਡਾਂ PUNJ2609201906ਪ੍ਰਤੀ ਰੁਚੀ ਵਧਾਉਣ ਦੇ ਮਕਸਦ ਨਾਲ ਅੰਤਰ-ਵਿਭਾਗੀ ਤਿੰਨ ਦਿਨਾਂ ਲੜਕੇ ਅਤੇ ਲੜਕੀਆਂ ਦੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿਚ 19 ਲੜਕਿਆਂ ਅਤੇ 17 ਲੜਕੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ।
      ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਦੇ ਟੀਚਰ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ ਵਰਗ ਵਿਚ ਪਹਿਲੇ ਸਥਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੀ ਟੀਮ ਨੇ ਬਾਜ਼ੀ ਮਾਰੀ ਜਦੋਂ ਕਿ ਦੂਸਰੇ ਸਥਾਨ ਤੇ ਸੀ ਈ ਟੀ ਵਿਭਾਗ, ਤੀਸਰੇ ਸਥਾਨ `ਤੇ ਕੰਪਿਊਟਰ ਸਾਇੰਸ ਵਿਭਾਗ ਅਤੇ ਚੌਥੇ ਸਥਾਨ ਤੇ ਫਾਰਮੈਸੀ ਵਿਭਾਗ ਰਿਹਾ ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿਚ ਪਹਿਲੇ ਸਥਾਨ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੀਜ਼ਿਕਸ ਵਿਭਾਗ ਦੀ ਟੀਮ ਜੇਤੂ ਰਹੀ ਜਦੋਂ ਕਿ ਦੂਸਰੇ ਸਥਾਨ ਤੇ ਸੀ ਈ ਟੀ ਵਿਭਾਗ, ਤੀਸਰੇ ਸਥਾਨ `ਤੇ ਈ ਸੀ ਈ ਵਿਭਾਗ ਅਤੇ ਚੌਥੇ ਸਥਾਨ `ਤੇ ਆਰਕੀਟੈਕਚਰ ਵਿਭਾਗ ਰਿਹਾ।ਜੇਤੂ ਟੀਮਾਂ ਨੂੰ ਇਨਾਮ ਵੰਡਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਇਕ ਚੰਗਾ ਮਾਹੋਲ ਬਣਾਉਣ ਅਤੇ ਸਿਹਤ ਪ੍ਰਤੀ ਜਾਗਰੂਕਤ ਕਰਨ ਦੇ ਮਕਸਦ ਦੇ ਨਾਲ ਅਜਿਹੇੇ ਮੁਕਾਬਲੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਅਤੇ ਡੀਨ ਸਟੂਡੇਂਟ ਵੈਲਫੇਅਰ ਦੇ ਪੋ੍ਰ. ਹਰਦੀਪ ਸਿੰਘ ਦੀ ਸੁਯੋਗ ਅਗਵਾਈ ਸਦਕਾ  ਕਰਵਾਏ ਜਾਂਦੇ ਹਨ।ਉਹਨਾਂ ਨੇ ਕਿਹਾ ਕਿ ਖੇਡਾਂ ਪ੍ਰਤੀ ਵਿਦਿਆਰਥੀਆਂ ਵਿਚ ਅੱਗੇ ਨਾਲੋਂ ਜ਼ਿਆਦਾ ਜਾਗਰੂਕਤੀ ਵੱਧ ਰਹੀ ਹੈ।ਇਸ ਮੌਕੇ ਉਹਨਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਿਲਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ।ਇਸ ਸਮੇਂ ਉਹਨਾਂ ਵੱਲੋਂ ਜੇਤੂ ਖਿਡਾਰੀਆਂ ਦੀਆਂ ਟੀਮਾਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply