ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖ਼ਾਲਸਾ
ਕਾਲਜ ਦੀ ਵਿਦਿਆਰਥਣ ਨੇ ਪ੍ਰੀਖਿਆ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਦੀ ਵਿਦਿਆਰਥਣ ਨੇ ਖੇਡਾਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ-ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ੂਡ ਸਾਇੰਸ ਐਂਡ ਟੈਕਨਾਲੋਜੀ ਦੀ ਵਿਦਿਆਰਥਣ ਕਾਮਨੀ ਸ਼ਰਮਾ ਨੇ ਵਿਭਾਗ ਮੁੱਖੀ ਡਾ. ਮਨਵੀਰ ਸਿੰਘ ਵਲੋਂ ਕਰਵਾਏ ਸਖ਼ਤ ਅਭਿਆਸ ਸਦਕਾ ਆਲ ਇੰਡੀਆ ਐਗਰੀਕਲਚਰ ਐਂਟਰੈਸ ਪੀ. ਜੀ. ਐਗਜੈਮੀਨੇਸ਼ਨ-2019 ’ਚ 8ਵਾਂ ਅਤੇ ਪੀ.ਏ.ਯੂ. ਪੀ.ਜੀ-2018 ’ਚ 6ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ।
ਇਸੇ ਤਰ੍ਹਾਂ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਕਾਲਜ ਵਿਖੇ ਤੈਰਾਕੀ ਦੇ ਕਰਵਾਏ ਗਏ ਮੁਕਾਬਲਿਆਂ ’ਚ ਸਕੂਲ ਦੀ 7ਵੀਂ ਕਲਾਸ ਦੀ ਵਿਦਿਆਰਥਣ ਹਰਲੀਨ ਕੌਰ ਨੇ 50 ਮੀਟਰ ਅਤੇ 100 ਮੀਟਰ ਬਰੈਸਟ ਸਟ੍ਰੋਕ ਵਰਗ ’ਚ 2 ਸੋਨੇ ਦੇ ਤਗਮੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਉਕਤ ਵਿਦਿਆਰਥਣ ਨੇ ਆਪਣੀ ਸਖ਼ਤ ਮਿਹਨਤ ਸਦਕਾ ਰਾਜ ਪੱਧਰੀ ਮੁਕਾਬਲਿਆਂ ’ਚ ਆਪਣਾ ਸਥਾਨ ਪੱਕਾ ਕੀਤਾ ਹੈ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media