Monday, June 22, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਕਰਵਾਏ ਕਵੀਸ਼ਰੀ ਮੁਕਾਬਲੇ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ PUNJ2609201909ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 27 ਸਕੂਲਾਂ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਕਲਾ ਰਾਹੀਂ ਇਤਿਹਾਸ ਪੇਸ਼ ਕੀਤਾ।ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀ ਗਈ ਪੇਸ਼ਕਾਰੀ ਨੂੰ ਪਰਖਣ ਲਈ ਨਿਰਣਾਕਾਰ ਵਜੋਂ ਪ੍ਰੋਫੈਸਰ ਕੁਲਰਾਜ ਸਿੰਘ ਵੱਲ੍ਹਾ, ਪ੍ਰੋਫੈਸਰ ਰਾਜਿੰਦਰ ਸਿੰਘ ਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਸੇਵਾ ਨਿਭਾਈ।
                ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹਰ ਸਾਲ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਸੱਭਿਆਚਾਰ ਅਤੇ ਸਿੱਖ ਰਹਿਣੀ ਨਾਲ ਜੋੜਨ ਲਈ ਇਨ੍ਹਾਂ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚੋਂ ਸਥਾਨ ਗ੍ਰਹਿਣ ਕਰਨ ਵਾਲੇ ਬੱਚਿਆਂ ਨੂੰ ਗੁਰਪੁਰਬ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ।ਕਵੀਸ਼ਰੀ ਮੁਕਾਬਲਿਆਂ ਦੌਰਾਨ ਮੌਕੇ ਵਧੀਕ ਮੈਨੇਜਰ ਬਘੇਲ ਸਿੰਘ, ਕਾਬਲ ਸਿੰਘ ਸੁਪਰਵਾਈਜ਼ਰ, ਗੁਰਭੇਜ ਸਿੰਘ, ਪ੍ਰਚਾਰਕ ਭਾਈ ਅਮਰ ਸਿੰਘ, ਭਾਈ ਮਲਕੀਤ ਸਿੰਘ ਆਦਿ ਮੌਜੂਦ ਸਨ।
 

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply