Thursday, November 21, 2024

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਕੂਲੀ ਮੁਕਾਬਲੇ ਕਰਵਾਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣਾ ਸਮੇਂ ਦੀ ਮੁੱਖ ਲੋੜ – ਰੇਖਾ ਮਹਾਜਨ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਜ਼ਿਲ੍ਹਾ ਸਿੱਖਿਆ PUNJ2709201903ਅਫ਼ਸਰ ਸਲਵਿੰਦਰ ਸਿੰਘ ਸਮਰਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਨਾਲ ਸਬੰਧਤ ਸਰਕਾਰੀ  ਐਲੀਮੈਂਟਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਪ੍ਰਿੰਸੀਪਲ ਵਿਨੋਦਤਾ ਸਾਖਿਆਨ ਦੇ ਵਿਸ਼ੇਸ਼ ਸਹਿਯੋਗ ਨਾਲ ਰਾਮ ਆਸ਼ਰਮ ਸਕੂਲ ਅੰਮ੍ਰਿਤਸਰ ਵਿਖੇ ਕਰਵਾਏ ਗਏ।ਉਪ ਜ਼ਿਲ੍ਹਾ ਸਿੱਖਿਆ ਅਫਸਰ ਰੇਖਾ ਮਹਾਜਨ ਨੇ ਬਤੌਰ ਮੁੱਖ ਮਹਿਮਾਨ ਜਦਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਰਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।
      ਇਸ ਦੌਰਾਨ ਕਰਵਾਏ ਗਏ ਕੀਰਤਨ, ਭਾਸ਼ਣ, ਕਵੀਸ਼ਰੀ, ਸ਼ਬਦ ਵਿਆਖਿਆ, ਵਿਰਾਸਤੀ ਪ੍ਰਦਰਸ਼ਨੀ ਤੇ ਦਸਤਾਰ ਸਜਾਉਣ ਆਦਿ ਦੇ ਮੁਕਾਬਲਿਆਂ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਬੇਮਿਸਾਲ ਪੇਸ਼ਕਾਰੀ ਕੀਤੀ।
       PUNJ2709201904ਮੁਕਾਬਲਿਆਂ ਦੇ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਬੋਲਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰੇਖਾ ਮਹਾਜਨ ਤੇ ਵਰਿੰਦਰ ਸਿੰਘ ਆਦਿ ਨੇ ਉਨ੍ਹਾਂ ਨੂੰ ਤਰਾਸ਼ਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਦਿੱਤੀ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਨੂੰ ਕਰਵਾਉਣ ਦਾ ਮੁੱਖ ਮਕਸਦ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਵਡਮੁੱਲੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ।ਸਮਾਜ `ਚੋਂ ਦਿਨੋ-ਦਿਨ ਘੱਟ ਰਹੀਆਂ ਨੈਤਿਕ ਕਦਰਾਂ ਕੀਮਤਾਂ ਤੇ ਵੀ ਉਨਾਂ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਗੁਰੂ ਨਾਨਕ ਸਾਹਿਬ ਵੱਲੋਂ ਮਨੁੱਖਤਾ ਨੂੰ ਸੱਚੀ-ਸੁੱਚੀ ਕਿਰਤ ਕਰਨ,ਆਪਸੀ ਪਿਆਰ ਤੇ ਭਾਈਚਾਰਕ ਸਾਂਝ ਪੈਦਾ ਕਰਨ,ਔਰਤਾਂ ਦੀ ਇੱਜ਼ਤ ਤੇ ਰਾਖੀ ਕਰਨ, ਜਾਤ-ਪਾਤ ਦੇ ਵੱਖਰੇਵਿਆਂ ਨੂੰ ਦੂਰ ਕਰਨ ਆਦਿ ਦੇ ਦਿੱਤੇ ਗਏ ਸੁਨੇਹੇ `ਤੇ ਪਹਿਰਾ ਦੇਈਏ ਤਾਂ ਜੋ ਸਾਡੀਆਂ ਆਉਣ ਵਾਲੀ ਪੀੜ੍ਹੀਆਂ ਦਾ ਸਹੀ ਮਾਰਗ ਦਰਸ਼ਨ ਹੋ ਸਕੇ।ਜੱਜਾਂ ਦੀ ਭੂਮਿਕਾ ਮਿਊਜ਼ਿਕ ਡਾਇਰੈਕਟਰ ਹਰਿੰਦਰ ਸੋਹਲ, ਵਿਸ਼ਾਲ ਅਰੋੜਾ, ਲਵਦੀਪ ਕੌਰ ਤੇ ਅਮਿਤਾ ਅਤੇ ਸਟੇਜ ਅਧਿਆਪਕਾ ਕਰਮਜੀਤ ਕੌਰ ਨੇ ਸੰਭਾਲੀ ।
         ਇਸ ਮੌਕੇ ਸੀ.ਪੀ. ਸ਼ਰਮਾ, ਗੁਰਦੇਵ ਸਿੰਘ ਭੁੱਲਰ, ਜਗਦੀਸ਼ ਸਿੰਘ ਚੱਕ ਸਿਕੰਦਰ, ਅਰੁਨਾ ਕੁਮਾਰੀ ਗਿੱਲ, ਬਲਵਿੰਦਰ ਕੌਰ, ਰਵਿੰਦਰ ਕੌਰ, ਦਲਬੀਰ ਕੌਰ, ਬਲਕਾਰ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ, ਵਿੱਦਿਆ ਦੇਵੀ, ਗੁਰਮੀਤ ਕੌਰ (ਸਾਰੇ ਬਲਾਕ ਸਿੱਖਿਆ ਅਫ਼ਸਰ), ਸੀ.ਐਚ.ਟੀ ਯਾਦਮਨਿੰਦਰ ਸਿੰਘ ਧਾਰੀਵਾਲ, ਹਰਬਖਸ਼ ਸਿੰਘ ਭੋਲਾ, ਗੁਰਸੇਵਕ ਸਿੰਘ, ਸੁਖਦੇਵ ਸਿੰਘ ਵੇਰਕਾ, ਪ੍ਰਸ਼ੋਤਮ ਸਿੰਘ, ਸ਼ਾਦੀ ਲਾਲ, ਚੰਦਰ ਕਿਰਨ, ਮਨਪ੍ਰੀਤ ਸਿੰਘ ਸੰਧੂ, ਦਵਿੰਦਰ ਕੁਮਾਰ, ਤਜਿੰਦਰ ਸਿੰਘ, ਚਰਨਜੀਵ ਕੁਮਾਰ, ਸੱਜਣ ਸਿੰਘ, ਬਲਜਿੰਦਰ ਕੌਰ, ਰਾਜਵਿੰਦਰ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਰਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ ।
 

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply