ਪੋਸ਼ਣ ਮਾਹ ਨੂੰ ਲੈ ਕੇ ਹੈਰੀਟੇਜ ਸਟਰੀਟ ਵਿਖੇ ਕੱਢੀ ਜਾਗਰੂਕਤਾ ਰੈਲੀ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਹੈਰੀਟੇਜ ਸਟਰੀਟ ਵਿਖੇ ਪੌਸ਼ਣ ਮਾਹ ਨੂੰ ਲੈ ਕੇ ਇਕ ਵਿਸ਼ਾਲ
ਰੈਲੀ ਕੱਢੀ ਗਈ।ਇਸ ਰੈਲੀ ਦਾ ਮੁੱਖ ਉਦੇਸ਼ ਆ ਰਹੇ ਸੈਲਾਨੀਆਂ ਨੂੰ ਪੌਸ਼ਟਿਕ ਆਹਾਰ ਬਾਰੇ ਜਾਗਰੂਕ ਕਰਨਾ ਸੀ।ਜਿਲ੍ਹੇ ਦੇ ਸਮੂਹ ਸੀਡੀਪੀਓਜ਼ ਅਤੇ ਆਂਗਣਵਾੜੀ ਵਰਕਰਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਹੈਰੀਟੇਜ ਸਟਰੀਟ ਵਿਖੇ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।ਸ੍ਰੀ ਦਰਬਾਰ ਸਾਹਿਬ ਨੂੰ ਆਉਣ ਜਾਣ ਵਾਲੇ ਅਤੇ ਤੇ ਸਥਾਨਕ ਲੋਕਾਂ ਨੂੰੂ ਰੈਲੀ ਨਾਲ ਪੋਸ਼ਣ ਮਾਹ ਬਾਰੇ ਜਾਗਰੂਕ ਕੀਤਾ।
ਰੈਲੀ ਨੂੰ ਸੰਬੋਧਨ ਕਰਦਿਆਂ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ ਦੱਸਿਆ ਕਿ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਅੰਮਿ੍ਰਤਸਰ ਵਿਖੇ ਲੱਖਾਂ ਦੀ ਤਾਦਾਦ ਵਿੱਚ ਸ਼ਰਧਾਲੂ/ਸੈਲਾਨੀ ਸ੍ਰੀ ਦਰਬਾਰ ਸਾਹਿਬ, ਕਿਲਾ ਗੋਬਿੰਦਗੜ੍ਹ, ਵਾਰ ਮੈਮੋਰੀਅਲ ਅਤੇ ਰੀਟਰੀਟ ਸੈਰਾਮਨੀ ਦੇਖਣ ਲਈ ਆਉਦੇ ਹਨ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਯਾਤਰੂਆਂ ਨੂੰ ਪੋਸ਼ਣ ਮਾਹ ਤੋਂ ਜਾਗਰੂਕ ਕਰਵਾਉਣ ਲਈ ਹੈਰੀਟੇਜ ਸਟਰੀਟ ਵਿਖੇ ਰੈਲੀ ਕੱਢੀ ਗਈ ਹੈ।ਉਨ੍ਹਾਂ ਕਿਹਾ ਕਿ ਪੌਸ਼ਟਿਕ ਆਹਾਰ ਲਈ ਮੌਸਮੀ ਫਲ ਸਬਜੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਸ੍ਰੀਮਤੀ ਹਰਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਜੇਕਰ ਗਰਭਵਤੀ ਔਰਤ ਸਹੀ ਖਾਣਾ ਖਾਵੇਗੀ ਤਾਂ ਹੀ ਆਉਣ ਵਾਲੀ ਪੀੜ੍ਹੀ ਤੰਦਰੁਸਤ ਹੋਵੇਗੀ ਉਨ੍ਹਾਂ ਕਿਹਾ ਕਿ ‘ਪੋਸ਼ਣ ਮਾਹ’ ਨੂੰ ਸਫਲ ਬਣਾਉਣ ਲਈ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਤੋਂ ਇਲਾਵਾ ਹੁਨਰ ਵਿਕਾਸ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸ਼ਹਿਰੀ ਮਾਮਲੇ, ਖੇਡ ਤੇ ਯੁਵਕ ਸੇਵਾਵਾਂ, ਸਿੱਖਿਆ ਵਿਭਾਗ, ਖੇਤੀਬਾੜੀ, ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਤੇ ਲੋਕ ਸੰਪਰਕ ਵਿਭਾਗ ਦੀ ਅਹਿਮ ਭੂਮਿਕਾ ਹੈ ਤੇ ਇਹ ਸਾਰੇ ਵਿਭਾਗ ਇਕ-ਦੂਜੇ ਨੂੰ ਸਹਿਯੋਗ ਦੇ ਕੇ ਵੱਧ ਤੋਂ ਵੱਧ ਸੈਮੀਨਾਰਾਂ, ਕੈਂਪਾਂ, ਨੁੱਕੜ ਨਾਟਕਾਂ ਤੇ ਹੋਰ ਗਤੀਵਿਧੀਆਂ ਰਾਹੀਂ ਗਰਭਵਤੀ ਔਰਤਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਛੋਟੇ ਬੱਚਿਆਂ ਦੀਆਂ ਮਾਵਾਂ ਨੂੰ ਸੰਤੁਲਿਤ ਭੋਜਨ ਬਾਰੇ ਜਾਗਰੂਕ ਕਰਨ ਤਾਂ ਜਨਮ ਲੈਣ ਵਾਲੇ ਬੱਚੇ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਦਰੁਸਤ ਹੋਣ।ਉਨ੍ਹਾਂ ਸਿਹਤ ਵਿਭਾਗ ਦੇ ਅਮਲੇ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਸਕੂਲ ਪ੍ਰਬੰਧਕ ਕਮੇਟੀਆਂ ਤੇ ਜੀਓਜੀ’ਜ਼ ਤੋਂ ਇਲਾਵਾ ਪਿੰਡ ਪੱਧਰ ’ਤੇ ਪੰਚਾਇਤ ਨੁਮਾਇੰਦਿਆਂ, ਸੰੰਸਥਾਵਾਂ ਤੇ ਮਗਨਰੇਗਾ ਕਾਮਿਆਂ ਦੇ ਸਹਿਯੋਗ ਦੀ ਵੀ ਮੰਗ ਕੀਤੀ ਤਾਂ ਜੋ ਇਸ ਮੁਹਿੰਮ ਦਾ ਅਸਰ ਜ਼ਮੀਨੀ ਪੱਧਰ ’ਤੇ ਪੁੱਜ ਸਕੇ।
ਇਸ ਮੌਕੇ ਵਿਕਾਸ ਹੀਰਾ ਐਸ.ਡੀ.ਐਮ, ਕੇ.ਆਰ ਮਿਸ਼ਰਾ ਪ੍ਰਾਜੈਕਟ ਮੈਨੇਜਰ, ਸੀ.ਡੀ.ਪ.ਓ ਸ੍ਰੀਮਤੀ ਮੀਨਾ ਦੇਵੀ, ਤੇ ਕੰਵਲਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media