ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਸਬੰਧੀ ਸਥਾਨਕ ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ ਇੱਕ ਸੈਮੀਨਾਰ ਕਰਵਾਇਆ ਗਿਆ।ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿੱਖੇ ਆਯੋਜਿਤ ਕੀਤੇ ਗਏ ਇਸ ਸੈਮੀਨਾਰ ਵਿੱਚ ਪੰਥ ਦੇ ਉਘੇ ਵਿਦਵਾਨ ਗਿਆਨੀ ਸਾਹਿਬ ਸਿੰਘ ਮਾਰਕੰਡਾ ਅਤੇ ਬੀਬੀ ਰੁਪਿੰਦਰ ਕੌਰ ਨੇ ਸ੍ਰੀ ਜਪੁਜੀ ਸਾਹਿਬ ਅਤੇ ਸਿੱਖੀ ਸਿਧਾਤਾਂ ਬਾਰੇ ਆਪਣੇ ਵਿਚਾ ਸਾਂਝੇ ਕੀਤੇ।ਇਸ ਸਮੇਂ 300 ਦੇ ਕਰੀਬ ਬੱਚੇ ਹਾਜ਼ਰ ਸਨ। ਬੁਲਾਰਿਆਂ ਨੇ ਰੋਜ਼ਾਨਾ ਨਿਤਨੇਮ ਦੀਆਂ ਬਾਣੀਆਂ ਦੇ ਪਾਠ ਕਰਨ, ਸਿੱਖੀ ਸਿਧਾਂਤਾਂ ਅਤੇ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਉਪਦੇਸ਼ਾਂ `ਤੇ ਪਹਿਰਾ ਦੇਣ ਦਾ ਪ੍ਰਣ ਲਿਆ।
ਇਸ ਮੌਕੇ ਗੁਰਪੁਰਬ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਤਰਲੋਕ ਸਿੰਘ ਕਾਬਲੀ, ਸੁਰਿੰਦਰ ਸਿੰਘ, ਹਰਮਨਜੀਤ ਸਿੰਘ, ਗੁਰਿੰਦਰ ਸਿੰਘ, ਮਨਦੀਪ ਸਿੰਘ, ਗੁਰਬਖਸ਼ ਸਿੰਘ ਬੇਦੀ ਅਤੇ ਜਸਪ੍ਰੀਤ ਸਿੰਘ ਵੀ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …