Friday, November 14, 2025
Breaking News

ਦਿੜ੍ਹਬਾ `ਚ ਰੋਜ਼ਗਾਰ ਮੇਲੇ ਨੂੰ ਮਿਲਿਆ ਭਰਵਾਂ ਹੁੰਗਾਰਾ – 1079 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ

ਸੰਗਰੂਰ/ ਲੌਂਗੋਵਾਲ, 28 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਿੜ੍ਹਬਾ ਵਿਖੇ PUNJ2809201904ਆਯੋਜਿਤ ਰੋਜ਼ਗਾਰ ਮੇਲੇ ਨੂੰ ਉਦੋਂ ਜਬਰਦਸਤ ਹੁੰਗਾਰਾ ਮਿਲਿਆ ਜਦੋਂ ਡੇਢ ਦਰਜਨ ਦੇ ਕਰੀਬ ਕੰਪਨੀਆਂ ਨੇ 1079 ਪ੍ਰਾਰਥੀਆਂ ਦੀ ਨੌਕਰੀਆਂ ਲਈ ਚੋਣ ਕੀਤੀ।ਵੱਡੀ ਤਾਦਾਦ ਵਿੱਚ ਪ੍ਰਾਰਥੀ ਇਸ ਰੋਜ਼ਗਾਰ ਮੇਲੇ ਦਾ ਹਿੱਸਾ ਬਣੇ ਅਤੇ ਆਪਣੀ ਯੋਗਤਾ ਅਤੇ ਹੁਨਰ ਦੇ ਆਧਾਰ `ਤੇ ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਰੋਜ਼ਗਾਰ ਦੇ ਸਮਰੱਥ ਬਣਨ ਦਾ ਮਾਣ ਹਾਸਲ ਕੀਤਾ।ਰੋਜ਼ਗਾਰ ਮੇਲੇ ਦੌਰਾਨ ਐਸ.ਡੀ.ਐਮ ਪਵਿੱਤਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਵਿਸ਼ੇਸ਼ ਤੌਰ `ਤੇ ਸੀਨੀਅਰ ਆਗੂ ਮਾਸਟਰ ਅਜੈਬ ਸਿੰਘ ਰਟੌਲਾਂ, ਜਸਵਿੰਦਰ ਸਿੰਘ ਧੀਮਾਨ, ਸਤਨਾਮ ਸਿੰਘ ਸੱਤਾ, ਜ਼ਿਲਾ ਰੋਜ਼ਗਾਰ ਅਫਸਰ ਗੁਰਤੇਜ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
           ਐਸ.ਡੀ.ਐਮ ਪਵਿੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਰੋਜ਼ਗਾਰ ਮੇਲੇ ਵਿੱਚ ਨਾਮੀ ਕੰਪਨੀਆਂ ਬਿਨੇਕਾਰਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਵਾਸਤੇ ਪੁੱਜੀਆਂ ਸਨ, ਜਿਨ੍ਹਾਂ ਵੱਲੋਂ 1079 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ ਅਤੇ ਇਸ ਰੋਜ਼ਗਾਰ ਮੇਲੇ ਦੌਰਾਨ 1642 ਪ੍ਰਾਰਥੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਵੈ ਰੋਜ਼ਗਾਰ ਲਈ 429 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ, ਜਦਕਿ 130 ਨੂੰ ਹੁਨਰ ਸਿਖਲਾਈ ਲਈ ਯੋਗ ਪਾਇਆ ਗਿਆ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply