ਸੰਗਰੂਰ/ ਲੌਂਗੋਵਾਲ, 28 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 65ਵੀਆਂ
ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਬੈਡਮਿੰਟਨ) ਸ਼ੁਰੂ ਹੋ ਗਈਆਂ ਹਨ।ਜਿਲ੍ਹਾ ਸਿਖਿਆ ਅਫਸਰ (ਸ.ਸ) ਸੰਗਰੂਰ ਸੁਭਾਸ਼ ਚੰਦਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਖੇਡਾਂ ਇੱਕ ਅਕਤੂਬਰ ਤੱਕ ਕਰਵਾਈਆਂ ਜਾ ਰਹੀਆਂ ਹਨ।ਅੱਜ ਅੰਡਰ 14,17,19 ਉਮਰ ਵਰਗ ਵਿੱਚ ਲੜਕਿਆਂ ਦੇ ਮੈਚ ਸ਼ੁਰੂ ਕਰਵਾਏ ਗਏ। ਇਨ੍ਹਾਂ ਖੇਡਾਂ ਦਾ ਉਦਘਾਟਨ ਰਜਿੰਦਰ ਸਿੰਘ ਰਾਜਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕੀਤਾ ਗਿਆ।ਅਨਿਲ ਕੁਮਾਰ ਘੀਚਾ ਬਲਾਕ ਪ੍ਰਧਾਨ ਸੰਗਰੂਰ, ਯੋਗਰਾਜ ਡੀ.ਐਸ.ਓ ਸੰਗਰੂਰ, ਸੁਰਿੰਦਰ ਸਿੰਘ ਭਰੂਰ ਪ੍ਰਧਾਨ ਲੈਕਚਰਰ ਯੂਨੀਅਨ ਪੰਜਾਬ, ਬਲਵਿੰਦਰ ਸਿੰਘ ਆਦਿ ਬਤੌਰ ਵਿਸ਼ੇਸ ਮਹਿਮਾਨ ਹਾਜ਼ਰ ਹੋਏ।
ਇਸ ਮੌਕੇ ਮੁੱਖ ਮਹਿਮਾਨ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਰਜਿੰਦਰ ਸਿੰਘ ਰਾਜਾ ਨੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਆਏ ਖਿਡਾਰੀਆਂ ਨਾਲ਼ ਜਾਣ ਪਛਾਣ ਕੀਤੀ।ਉਹਨਾਂ ਖਿਡਾਰੀਆਂ ਅਤੇ ਟੀਮ ਇੰਚਾਰਜਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਾਰ ਜਿੱਤ ਦੇ ਨਾਲੋਂ ਖੇਡ ਭਾਵਨਾ ਨਾਲ ਖੇਡਣਾ ਜਰੂਰੀ ਹੈ।ਉਹਨਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media